ਸਿਹਤ ਵਿਭਾਗ ਵੱਲੋਂ 17 ਫਰਵਰੀ ਤੱਕ ਚਲ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ

 ਸਿਹਤ ਵਿਭਾਗ ਵੱਲੋਂ 17 ਫਰਵਰੀ ਤੱਕ ਚਲ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ

ਸਾਡਾ ਟੀਚਾ 0-5 ਸਾਲ ਤਕ ਦੇ ਬੱਚਿਆ ਦਾ ਸੰਪੂਰਨ ਟੀਕਾਕਰਨ ਕਰਨਾ : ਸਿਵਿਲ ਸਰਜਨ    ‌

 


ਮੋਗਾ 15 ਫਰਵਰੀ : ਕੈਪਟਨ ਸੁਭਾਸ਼ ਚੰਦਰ ਸ਼ਰਮਾ   ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਨਰ ਮੋਗਾ ਕੁਲਵੰਤ ਸਿੰਘ (ਆਈ ਏ ਐਸ) ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ’ਚ 12 ਫਰਵਰੀ ਤੋਂ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਚਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ 0 ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਪੂਰਾ ਕਰਨਾ ਹੈ, ਤਾਂ ਜੋ ਬੱਚਿਆਂ ਅਤੇ ਗਰਭਵਰਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੌਰਾਨ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀਆਂ, ਜਿੰਨ੍ਹਾਂ ਦਾ ਟੀਕਾਕਰਨ ਅਧੂਰਾ ਹੈ ਜਾਂ ਫਿਰ ਕਿਸੇ ਕਾਰਨ ਰਹਿ ਗਿਆ ਹੈ, ਉਸ ਨੂੰ ਪੂਰਾ ਕੀਤਾ ਜਾਵੇਗਾ। ਨਿਰਧਾਰਤ ਟੀਕਾਕਰਨ ਸੂਚੀ ਤੋਂ ਇਲਾਵਾ ਮੀਜਲ ਅਤੇ ਰੂਬੇਲਾ ਦੇ ਟੀਕਾਕਰਨ ਦੇ ਦੂਸਰੀ ਖੁਰਾਕ ਦੀ 100 ਫੀਸਦੀ ਕਵਰੇਜ ਕਰਨੀ ਯਕੀਨੀ ਬਣਾਈ ਜਾਵੇਗੀ।10 ਤੋਂ 16 ਸਾਲ ਦੇ ਟੀਕਾਕਰਨ ਤੋਂ ਵਾਂਝੇ ਰਹਿੰਦੇ ਜਾਂ ਪਰਵਾਸੀ ਬੱਚਿਆਂ ਦੇ ਟੀ. ਡੀ. ਦਾ ਟੀਕਾ ਵੀ ਲਗਾਇਆ ਜਾ ਰਿਹਾ ਹੈ। ਜਿਲਾ ਟੀਕਾਕਰਨ ਅਫ਼ਸਰ ਡਾਕਟਰ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਅਤਿ ਜੋਖਮ ਵਾਲੇ ਖੇਤਰ ਜਿਵੇਂ ਕਿ ਪ੍ਰਵਾਸੀ ਆਬਾਦੀ, ਖਾਨਾਬਦੋਸ਼ ਸਾਈਟਾਂ, ਇੱਟਾਂ ਦੇ ਭੱਠਿਆਂ ਆਦਿ ’ਤੇ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਅਤੇ ਗਰਭਵਤੀਆਂ ਦਾ ਵਿਸੇਸ ਤੌਰ ’ਤੇ ਧਿਆਨ ਰੱਖਿਆ ਜਾਵੇਗਾ। ਇਸ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ ਕਰਕੇ ਟੀਕਾਕਰਨ ਚਲ ਰਿਹਾ ਹੈ।

Post a Comment

0 Comments