ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 3700 ਤੋਂ ਵਧੇਰੇ ਨਾਗਰਿਕਾਂ ਨੇ ਲਿਆ ਲਾਭ-ਡਿਪਟੀ ਕਮਿਸ਼ਨਰ

 ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 3700 ਤੋਂ ਵਧੇਰੇ ਨਾਗਰਿਕਾਂ ਨੇ ਲਿਆ ਲਾਭ-ਡਿਪਟੀ ਕਮਿਸ਼ਨਰ

ਲਗਾਏ ਗਏ ਕੈਂਪਾਂ ਵਿੱਚ 1409 ਸੇਵਾਵਾਂ ਕਰਵਾਈਆਂ ਗਈਆਂ ਮੁਹੱਈਆ

ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ

ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ


ਮਾਨਸਾ, 09 ਫਰਵਰੀ: ਗੁਰਜੰਟ ਸਿੰਘ ਬਾਜੇਵਾਲੀਆ
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਦਾ ਹੁਣ ਤੱਕ 3700 ਤੋਂ ਵਧੇਰੇ ਨਾਗਰਿਕਾਂ ਨੇ ਲਾਭ ਲਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਕੈਂਪਾਂ ਵਿੱਚ 1409 ਵਿਅਕਤੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹ ਸਕੇ।

Post a Comment

0 Comments