ਫੂਡ ਸੇਫ਼ਟੀ ਐਕਟ ਬਾਰੇ ਜਾਗਰੂਕ ਹੋਣਾ ਜਰੂਰੀ ਹੈ : ਜਿਲਾ ਸਿਹਤ ਅਫ਼ਸਰ

 ਫੂਡ ਸੇਫ਼ਟੀ ਐਕਟ ਬਾਰੇ ਜਾਗਰੂਕ ਹੋਣਾ ਜਰੂਰੀ ਹੈ : ਜਿਲਾ ਸਿਹਤ ਅਫ਼ਸਰ


ਮੋਗਾ,29 ਫਰਵਰੀ: ਕੈਪਟਨ ਸੁਭਾਸ਼ ਚੰਦਰ ਸ਼ਰਮਾ:=
ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਸਰਕਾਰ ਤੇ ਪ੍ਰਸ਼ਾਸ਼ਨ ਦੇ ਸਖਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਸਿਹਤ ਅਫ਼ਸਰ - ਕਮ ਡੈਜਗਨੇਟਡਰ ਅਫ਼ਸਰ ਡਾਕਟਰ ਸਤਿੰਦਰ ਕੌਰ ਨੇ ਕਿਹਾ ਕਿ ਫੂਡ ਸਪਲਾਈ ਵਿਭਾਗ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਕਰ ਰਹੇ ਹਨ ਤਾਂ ਕਿ ਲੋਕਾਂ ਦੀ ਸਿਹਤ ਨਾਲ ਕੋਈ ਵੀ ਵਿਅਕਤੀ, ਕੰਪਨੀ, ਦੁਕਾਨਦਾਰ ਆਦਿ ਖਿਲਵਾੜ ਨਾ ਕਰ ਸਕੇ। ਇਸ ਮੌਕੇ ਸਿਹਤ ਵਿਭਾਗ ਦੇ ਬਲਾਕ ਪੱਧਰ ਤੇ  ਫੀਲਡ ਚ ਕੰਮ ਕਰਨ ਵਾਲੇ ਸਮੂਹ ਕਰਮਚਾਰੀਆਂ ਨੂੰ ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ ਅਤੇ ਪੁਨੀਤ ਸ਼ਰਮਾ  ਫੂਡ ਸੇਫਟੀ ਅਫ਼ਸਰ  ਨੇ  ਫੂਡ ਚੈੱਕ ਕਰਨ ਅਤੇ ਸੈਂਪਲ  ਅਤੇ ਸਾਫ ਸਫ਼ਾਈ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜਿਲਾ ਸਿਹਤ ਅਫ਼ਸਰ ਨੇ ਕਿਹਾ ਕਿ ਸੇਫ਼ਟੀ ਐਕਟ ਨੂੰ ਅੱਖੋਂ ਪਰੋਖੇ ਕਰ ਘਟੀਆ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਦੁਕਾਨਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਇਸ ਪ੍ਰਤੀ ਬੜੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਡੈਜੀਗਨੇਟਰਡ ਅਫ਼ਸਰ ਫੂਡ ਸੇਫਟੀ ਸ੍ਰੀਮਤੀ ਸਤਿੰਦਰ ਕੌਰ, ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ, ਫੂਡ ਸੇਫ਼ਟੀ ਅਫ਼ਸਰ ਪੁਨੀਤ ਸ਼ਰਮਾ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ  ਕਰਮਚਾਰੀ ਵੀ ਹਾਜ਼ਰ ਸਨ।

Post a Comment

0 Comments