ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਚ ‘ਮਾਪੇ ਅਧਿਆਪਕ ਮਿਲਣੀ’ ਦਾ ਅਯੋਜਨ ਕੀਤਾ ਗਿਆ

 ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਚ ‘ਮਾਪੇ ਅਧਿਆਪਕ ਮਿਲਣੀ’ ਦਾ ਅਯੋਜਨ ਕੀਤਾ ਗਿਆ


ਬਰਨਾਲਾ ਕਰਨਪ੍ਰੀਤ ਕਰਨ /
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਲਾਨਾ ਪ੍ਰੀਖਿਆ ਨੂੰ ਮੁੱਖ ਰੱਖਦੇ ਹੋਏ ਮਾਪੇ ਅਧਿਆਪਕ ਮਿਲਣੀ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਦੱਸਿਆ ਕਿ ਇਸ ਅਧਿਆਪਕ-ਮਾਪੇ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਦੀਆਂ ਸਕਾਰਾਤਮਕ ਪ੍ਰਰਾਪਤੀਆਂ ਬਾਰੇ ਜ਼ਿਕਰ ਕੀਤਾ ਗਿਆ ਤਾਂ ਜੋ ਵਿਦਿਆਰਥੀ ਨੂੰ ਚੰਗੀ ਪੜ੍ਹਾਈ ਲਈ ਪ੍ਰੇਰਿਤ ਕੀਤਾ ਜਾ ਸਕੇ। ਮਾਪੇ ਅਧਿਆਪਕ ਮਿਲਣੀ ਬੱਚਿਆਂ ਦੇ ਉਨ੍ਹਾਂ ਖੇਤਰਾਂ ਵਿੱਚ ਮਾਤਾ-ਪਿਤਾ ਨੂੰ ਕੰਮ ਕਰਨ ਵਿੱਚ ਮਦਦ ਕਰਦਾ ਹੈ, ਜਿਨ੍ਹਾਂ ਵਿੱਚ ਉਨ੍ਹਾਂ ਦਾ ਬੱਚਾ ਉੱਤਮ ਹੋ ਰਿਹਾ ਹੈ ਜਾਂ ਕਿਸੇ ਪੱਖ ਤੋਂ ਪੱਛੜ ਰਿਹਾ ਹੈ। ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਲਗਾਤਾਰ ਗੱਲਬਾਤ ਕਰਦੇ ਰਹਿਣਾ ਉਨ੍ਹਾਂ ਦੇ ਬੱਚੇ ਦੀ ਸਿੱਖਣ ਦੀ ਪ੍ਰਕਿਰਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਕੂਲ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਮਾਪਿਆਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਟਰੱਸ਼ਟੀ ਮੈਂਬਰ, ਸਕੂਲ ਐੱਮਡੀ ਰਣਪ੍ਰਰੀਤ ਸਿੰਘ ਰਾਏ,ਵਾਈਸ ਪ੍ਰਿੰਸੀਪਲ  ਸੁਮਨ ਅਤੇ ਸਮੂਹ ਸਟਾਫ ਹਾਜ਼ਰ ਸਨ।

Post a Comment

0 Comments