ਅਗਨੀਵੀਰ ਫੌਜ਼ ਦੀ ਭਰਤੀ ਲਈ ਲਿਖਤੀ ਤੇ ਸਰੀਰਿਕ ਪੇਪਰ ਦੀ ਵਜ਼ੀਫੇ ਸਮੇਤ ਮਿਲੇਗੀ ਮੁਫ਼ਤ ਸਿਖਲਾਈ

 ਅਗਨੀਵੀਰ ਫੌਜ਼ ਦੀ ਭਰਤੀ ਲਈ ਲਿਖਤੀ ਤੇ ਸਰੀਰਿਕ ਪੇਪਰ ਦੀ ਵਜ਼ੀਫੇ ਸਮੇਤ ਮਿਲੇਗੀ ਮੁਫ਼ਤ ਸਿਖਲਾਈ

-ਚਾਹਵਾਨ ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨਾਲ ਕਰਨ ਰਾਬਤਾ


ਮੋਗਾ,15 ਫਰਵਰੀ: [ ਕੈਪਟਨ ਸੁਭਾਸ਼ ਚੰਦਰ ਸ਼ਰਮਾ]  ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵਿਖੇ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ, ਇਸ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਕਰਵਾਈ ਜਾਵੇਗੀ। ਲਿਖਤੀ ਪੇਪਰ ਦੀ ਆਨਲਾਈਨ ਰਿਜ਼ਟਰੇਸ਼ਨ ਮਿਤੀ 22 ਮਾਰਚ, 2024 ਤੱਕ www.joinindianarmy.nic.in  ਤੇ ਕਰਵਾਈ ਜਾ ਸਕਦੀ  ਹੈ। ਜ਼ੋ ਯੁਵਕ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ । ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ www.joinindianarmy.nic.in  ਤੇ ਚੈੱਕ ਕੀਤਾ ਜਾ ਸਕਦਾ ਹੈ। ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ,  ਉਹ ਯੁਵਕ ਮਿਤੀ 15 ਫਰਵਰੀ 2024 ਤੋਂ ਆਪਣੀ ਰਜਿਸਟਰੇਸ਼ਨ ਕਰਵਾਉਣੀ ਸ਼ੁਰੂ ਕਰ ਸਕਦੇ ਹਨ ।  

            ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਕਾਪੀ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀੇ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਕਾਪੀ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ-ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।  ਵਧੇਰੇ ਜਾਣਕਾਰੀ ਲਈ 78891-75575 ਅਤੇ 98777-12697 ਨੰਬਰਾਂ ਉੱਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।

Post a Comment

0 Comments