ਐੱਲ.ਪੀ.ਯੂ. ਡਿਸਟੈਂਸ ਐਜੂਕੇਸ਼ਨ ਸੈਂਟਰ ਜ਼ਿਲ੍ਹਾ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਗਗਨਦੀਪ ਕੌਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਡਿਸਟੈਂਸ ਐਜੂਕੇਸ਼ਨ ਲਾਇਬ੍ਰੇਰੀ (ਬੀ.ਲਿਬ) ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ

 ਐੱਲ.ਪੀ.ਯੂ. ਡਿਸਟੈਂਸ ਐਜੂਕੇਸ਼ਨ ਸੈਂਟਰ ਜ਼ਿਲ੍ਹਾ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਗਗਨਦੀਪ ਕੌਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਡਿਸਟੈਂਸ ਐਜੂਕੇਸ਼ਨ ਲਾਇਬ੍ਰੇਰੀ (ਬੀ.ਲਿਬ) ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ

ਬਰਨਾਲਾ,29,ਫਰਵਰੀ,ਕਰਨਪ੍ਰੀਤ,ਕਰਨ
-ਐੱਲ.ਪੀ.ਯੂ. ਡਿਸਟੈਂਸ ਐਜੂਕੇਸ਼ਨ ਸੈਂਟਰ ਜ਼ਿਲ੍ਹਾ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਗਗਨਦੀਪ ਕੌਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਡਿਸਟੈਂਸ ਐਜੂਕੇਸ਼ਨ ਲਾਇਬ੍ਰੇਰੀ (ਬੀ.ਲਿਬ) ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ ! ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ. ਪ੍ਰਵੀਨ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਯੂਨੀਵਰਸਿਟੀ ਵਿਖੇ ਸਨਮਾਨਿਤ ਕੀਤਾ ਗਿਆ ਹੈ। ਸੰਸਥਾ, ਜ਼ਿਲ੍ਹਾ ਬਰਨਾਲਾ ਅਤੇ ਆਪਣੇ ਪੜ੍ਹਾਈ ਦੇ ਨਾਲ-ਨਾਲ ਸਾਹਿਤਕ ਖੇਤਰ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ ਜੋ ਬਰਨਾਲਾ ਜਿਲੇ ਦਾ  ਨਾਂਅ ਚਮਕਾ ਰਹੀ ਹੈ ਉਨ੍ਹਾਂ ਕਿਹਾ ਕਿ ਗਗਨਦੀਪ ਕੌਰ ਸਪੁੱਤਰੀ ਸ੍ਰੀ ਅਜਮੇਰ ਸਿੰਘ ਤੇ ਮਾਤਾ ਸ਼ਿੰਦਰਪਾਲ ਕੌਰ ਦੇ ਸਹਿਯੋਗ ਸਦਕਾ ਪੜ੍ਹਾਈ ਦੇ ਨਾਲ ਨਾਲ ਸਾਹਿਤਕ ਖੇਤਰ ਚ ਵੀ ਨਾਮਣਾ ਖੱਟ ਰਹੀ ਹੈ !ਐੱਲ.ਪੀ.ਯੂ. ਡਿਸਟੈਂਸ ਐਜੂਕੇਸ਼ਨ ਸੈਂਟਰ ਦੇ ਸਟਾਫ ਵਲੋਂ ਵਿਦਿਆਰਥਣ ਗਗਨਦੀਪ ਕੌਰ ਨੂੰ ਮੁਬਾਰਕਾਂ ਦਿੱਤੀਆਂ !

Post a Comment

0 Comments