ਬਰਨਾਲਾ ਪੁਲਿਸ ਵਲੋਂ ਯੂ-ਟਿਊਬਰ ਭਾਨਾ ਸਿੱਧੂ ਤੇ ਲੱਖਾ ਸਿਧਾਣਾ,ਕੋਟਦੁੱਨਾ ਦੇ ਸਰਪੰਚ ਸਮੇਤ ਸਮੇਤ ਕਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ

 ਬਰਨਾਲਾ ਪੁਲਿਸ ਵਲੋਂ ਯੂ-ਟਿਊਬਰ ਭਾਨਾ ਸਿੱਧੂ ਤੇ ਲੱਖਾ ਸਿਧਾਣਾ,ਕੋਟਦੁੱਨਾ ਦੇ ਸਰਪੰਚ ਸਮੇਤ  ਸਮੇਤ ਕਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ


ਬਰਨਾਲਾ,8,ਫਰਵਰੀ/ਕਰਨਪ੍ਰੀਤ ਕਰਨ /
-ਯੂਟਿਊਬਰ ਭਾਨਾ ਸਿੱਧੂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜਦੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਹੋਰ ਜਥੇਬੰਦੀਆਂ 3 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਧਰਨਾ ਦੇਣ ਜਾ ਰਹੀਆਂ ਸਨ ਤਾਂ ਜਦੋਂ ਵੱਡਾ ਲੋਕ ਹਜ਼ੂਮ ਬਡਬਰ ਟੋਲ ਪਲਾਜ਼ਾ ਤੋਂ ਲੰਘਣ ਲੱਗੇ ਤੇ ਵੱਡੀ ਗਿਣਤੀ 'ਚ ਉਨ੍ਹਾਂ ਦੀ ਝੜਪ ਹੋ ਗਈ। ਟੋਲ ਪਲਾਜ਼ਾ 'ਤੇ ਭੰਨਤੋੜ ਕਰਨ ਦੀਆਂ ਖਵਰਾਂ ਵੀ ਆਈਆਂ ਭਾਨਾ ਸਿੱਧੂ ਦੇ ਮਾਮਲੇ ਨੂੰ ਲੈ ਕੇ ਉਸੇ ਦਿਨ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਭਾਨਾ ਸਿੱਧੂ ਨੂੰ 10 ਫਰਵਰੀ ਤੱਕ ਸੰਗਰੂਰ ਤੋਂ ਰਿਹਾਅ ਕਰਨ ਦਾ ਐਲਾਨ ਕੀਤਾ ਸੀ। ਪਰ ਦੂਜੇ ਪਾਸੇ ਸ਼ਾਮ ਨੂੰ ਬਡਬਰ ਟੋਲ ਪਲਾਜ਼ਾ 'ਤੇ ਧਰਨਾਕਾਰੀਆਂ ਵੱਲੋਂ ਕੀਤੀ ਗਈ ਭੰਨਤੋੜ ਦੇ ਮਾਮਲੇ 'ਚ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ,ਭਰਾ ਅਮਨਾ ਸਿੰਘ, ਭੈਣ ਸੁਖਪਾਲ ਕੌਰ, ਭੈਣ ਕਿਰਨਪਾਲ ਕੌਰ, ਸਰਬਜੀਤ ਸਿੰਘ ਸਰਪੰਚ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ ਖਾਲਸਤਾਨੀ, ਲੱਖਾ ਸਿਧਾਣਾ, ਗੁਰਵਿੰਦਰ ਸਿੰਘ, ਸੁਖਪਾਲ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਗੁਰਮੁਖ ਸਿੰਘ, ਜੱਸੀ ਨਿਹੰਗ, ਜਸਵੀਰ ਇੰਜੀਨੀਅਰ ਅਤੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਨੈਸ਼ਨਲ ਹਾਈਵੇਜ਼ ਐਕਟ 1956 ਦੀ ਧਾਰਾ 8-ਬੀ, ਧਾਰਾ 8-ਬੀ. ਪੰਜਾਬ ਪ੍ਰੀਵੈਨਸ਼ਨ ਆਫ ਡੈਮੇਜ ਟੂ ਪਬਲਿਕ ਐਂਡ ਪ੍ਰਾਈਵੇਟ ਪ੍ਰਾਪਰਟੀ ਐਕਟ 2014 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਧਨੌਲਾ ਵਿੱਚ ਧਾਰਾ 283, 186, 353, 279, 427, 307, 148, 149, 117, 268 ਆਦਿ ਤਹਿਤ ਕੇਸ ਦਰਜ ਕੀਤਾ ਗਿਆ ਸੀ।

Post a Comment

0 Comments