*ਕਿੰਨੂਆਂ ਦੀ ਮਿਠਾਸ ਅਧਿਆਪਕਾਂ ਲਈ ਬਣੀ ਖਟਾਸ*

ਕਿੰਨੂਆਂ ਦੀ ਮਿਠਾਸ ਅਧਿਆਪਕਾਂ ਲਈ ਬਣੀ ਖਟਾਸ

ਵਿਭਾਗ ਕਣਕ ਚਾਵਲ ਦੀ ਤਰ੍ਹਾਂ ਸਕੂਲਾਂ ਵਿੱਚ ਫਲ ਪਹੁੰਚਦੇ ਕਰੇ: ਡੀ,ਟੀ,ਐਫ


ਮੋਗਾ 21ਫਰਵਰੀ: ਕੈਪਟਨ ਸੁਭਾਸ਼ ਚੰਦਰ ਸ਼ਰਮਾ
  ਸਿੱਖਿਆ ਵਿਭਾਗ ਦਾ ਬਾਬਾ ਆਲਮ ਹੀ ਨਿਰਾਲਾ ਹੈ, ਪਹਿਲਾਂ ਤਾਂ ਸਕੂਲ ਮੁਖੀ ਅਤੇ ਅਧਿਆਪਕ  ਹਫਤੇ ਵਿੱਚ ਇਕ ਦਿਨ  ਪੂਰੀਆਂ ਬਣਾਉਣ ਲਈ ਰੁੱਝੇ ਰਹਿੰਦੇ ਹਨ। ਹੁਣ ਨਵੇਂ ਹੁਕਮਾਂ ਨੇ ਅਧਿਆਪਕਾਂ ਲਈ ਨਵੀ ਮੁਸੀਬਤ ਖੜੀ ਕਰ ਦਿੱਤੀ ਹੈ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ ਰਾਹੀਂ ਸਕੂਲਾਂ ਵਿੱਚ ਬੱਚਿਆਂ ਲਈ  ਹਫਤੇ ਵਿੱਚ ਇਕ ਦਿਨ ਕਿੰਨੂ ਦਿੱਤੇ ਜਾਣੇ ਹਨ। ਇੰਨਾ ਕਿੰਨੂਆਂ ਦੀ ਸਪਲਾਈ ਬਲਾਕ ਪ੍ਰਾਇਮਰੀ ਸਿੱਖਿਆ ਦਫਤਰਾਂ ਰਾਹੀਂ ਕੀਤੀ ਜਾਣੀ ਹੈ। ਅਧਿਆਪਕ ਇੱਕ ਦਿਨ ਪਹਿਲਾਂ ਜਾ ਕੇ ਦਫ਼ਤਰੋਂ ਕਿੰਨੂ  ਪ੍ਰਾਪਤ ਕਰਨਗੇ ਅਤੇ ਅਗਲੇ ਦਿਨ ਬੱਚਿਆਂ ਨੂੰ  ਵੰਡਣਗੇ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ  ਸਕੱਤਰ ਜਗਵੀਰਨ ਕੌਰ ਨੇ ਅਧਿਆਪਕਾਂ ਦੀ ਖੱਜਲ ਖੁਾਰੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਬਿਨਾਂ ਸੋਚੇ ਸਮਝੇ ਅਧਿਆਪਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਮੌਸਮੀ ਫਲ ਦੇਣਾ ਹੈ ਤਾਂ ਇਸ ਦੀ ਸਪਲਾਈ ਵੀ ਸਕੂਲਾਂ ਵਿੱਚ ਯਕੀਨੀ ਬਣਾ ਲਈ ਜਾਣੀ ਚਾਹੀਦੀ। ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆਂ , ਮੀਤ ਪ੍ਰਧਾਨ ਸਵਰਨਦਾਸ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ  ਗੁਰਮੀਤ ਝੋਰੜਾਂ ਨੇ ਸਿੱਖਿਆ ਭਾਗ ਦੀਆਂ ਇਹਨਾਂ ਨੀਤੀਆਂ ਦੀ ਨਿਖੇਧੀ ਕਰਦਿਆ ਕਿਹਾ ਕੇ ਵਿਭਾਗ ਵੱਲੋਂ ਪਹਿਲਾਂ ਤਾਂ ਵਿਦਿਆਰਥੀਆਂ ਨੂੰ ਹਫਤੇ ਵਿੱਚ ਇੱਕ ਦਿਨ ਪੂੜੀਆਂ ਛੋਲੇ ਬਣਾ ਕੇ ਦੇਣ ਦਾ ਫਰਮਾਨ ਜਾਰੀ ਕੀਤਾ ਜਾ ਚੁੱਕਾ ਹੈ ਉਸ ਦਿਨ ਸਾਰਾ ਸਟਾਫ ਖਾਣੇ ਵਿੱਚ ਉਲਝ ਕੇ ਰਹਿ ਜਾਂਦਾ ਹੈ। ਹੁਣ ਜਦੋਂ ਪੇਪਰਾਂ ਦੇ ਦਿਨ ਚੱਲ ਰਹੇ ਹਨ। ਵਿਦਿਆਰਥੀਆਂ ਨੂੰ ਸਿਲੇਬਸ  ਦੀ ਦੁਹਰਾਈ ਕਰਵਾਈ ਜਾ ਰਹੀ ਹੈ। ਅਜਿਹੇ ਸਮੇਂ ਇੱਕ ਅਧਿਆਪਕ ਬਲਾਕ ਦਫਤਰਾਂ ਵਿੱਚੋਂ ਕਿੰਨੂ ਚੁੱਕਣ ਤੇ ਲਗਾ ਦਿੱਤਾ ਗਿਆ ਹੈ। ਇਸ ਤਰ੍ਹਾਂ ਜਿੱਥੇ ਅਧਿਆਪਕਾਂ ਦੀ ਖੱਜਲ ਖੁਆਰੀ ਵਧੇਗੀ ਉਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਹੋਵੇਗਾ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਮੌਸਮੀ ਫਲ ਸਕੂਲਾਂ ਵਿੱਚ ਪਹੁੰਚਦਾ ਕੀਤਾ ਜਾਵੇ ਤੇ ਪੂੜੀਆਂ ਦੀ ਥਾਂ ਤੇ ਪੌਸ਼ਟਿਕ ਭੋਜਨ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ।ਇਸ ਸਮੇਂ ਜਿਲ੍ਹਾ ਜੱਥੇਬੰਦਕ ਸਕੱਤਰ ਅਮਨਦੀਪ ਮਾਛੀਕੇ, ਵਿੱਤ ਸਕੱਤਰ ਗੁਰਸ਼ਰਨ ਸਿੰਘ, ਅਮਰਦੀਪ ਬੁੱਟਰ, ਸਵਰਨਜੀਤ ਭਗਤਾ, ਜਗਜੀਤ ਰਣੀਆਂ, ਦੀਪਕ ਮਿੱਤਲ, ਨਰਿੰਦਰ ਸਿੰਘ, ਮਧੂ ਬਾਲਾ, ਮਮਤਾ ਕੌਸ਼ਲ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਹਾਜ਼ਰ ਸਨ।

Post a Comment

0 Comments