ਮੋਦੀ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਸੰਘਰਸ਼ 'ਚ ਕਾਂਗਰਸ ਕਿਸਾਨਾਂ ਦੇ ਨਾਲ : ਬੀ, ਐਸ,ਧਾਲੀਵਾਲ

ਮੋਦੀ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਸੰਘਰਸ਼ 'ਚ ਕਾਂਗਰਸ ਕਿਸਾਨਾਂ ਦੇ ਨਾਲ : ਬੀ, ਐਸ,ਧਾਲੀਵਾਲ


ਫਗਵਾੜਾ ਬਿਊਰੋ ਪੰਜਾਬ ਇੰਡੀਆ ਨਿਊਜ਼ 
: ਪੰਜਾਬ ਦੀਆਂ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ਸ਼ੰਭੂ ਅਤੇ ਖਨੌਰੀ ਵਿਖੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੰਘਰਸ਼ ਕਰ ਰਹੇ ਸੂਬੇ ਦੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਅੱਜ ਕਾਂਗਰਸ ਪਾਰਟੀ ਨੇ ਫਗਵਾੜਾ ਵਿਖੇ ਟਰੈਕਟਰ ਰੈਲੀ ਕੱਢੀ। ਜ਼ਿਲਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੱਢੀ ਗਈ ਇਹ ਟਰੈਕਟਰ ਰੈਲੀ ਨਿਊ ਅਨਾਜ ਮੰਡੀ ਹੁਸ਼ਿਆਰਪੁਰ ਰੋਡ ਫਗਵਾੜਾ ਤੋਂ ਸ਼ੁਰੂ ਹੋ ਕੇ ਹੁਸ਼ਿਆਰਪੁਰ ਰੋਡ, ਸ਼ੂਗਰ ਮਿੱਲ ਚੌਕ ਜੀ.ਟੀ ਰੋਡ, ਪੇਪਰ ਚੌਕ, ਬੰਗਾ ਰੋਡ, ਸੁਖਚੈਨ ਰੋਡ, ਗੌਂਸਪੁਰ ਤੋਂ ਵਾਇਆ ਮੋਹਲੀ-ਮੇਹਟਾਂ ਬਾਈਪਾਸ ਰੋਡ ਵਾਪਸ ਅਨਾਜ ਮੰਡੀ ਵਿਖੇ ਸਮਾਪਤ ਹੋਈ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਅੰਦੋਲਨ ਬਿਲਕੁਲ ਜਾਇਜ਼ ਹੈ। ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਝੂਠਾ ਵਾਅਦਾ ਕੀਤਾ ਸੀ ਪਰ ਅੱਜ ਵੀ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ। ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੇ ਵਾਅਦੇ ਤੋਂ ਮੁੱਕਰ ਗਈ ਹੈ। ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨਾਂ 'ਤੇ ਲਾਠੀਆਂ, ਡੰਡੇ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਡਰੋਨਾਂ ਰਾਹੀਂ ਇਸ ਤਰਾਂ ਨਜ਼ਰ ਰੱਖੀ ਜਾ ਰਹੀ ਹੈ ਜਿਵੇਂ ਉਹ ਪਾਕਿਸਤਾਨ ਤੋਂ ਭਾਰਤ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹੋਣ। ਕਾਂਗਰਸੀ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ 'ਤੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਕਿਸਾਨਾਂ 'ਤੇ ਅੱਤਿਆਚਾਰ ਕਰ ਰਹੀ ਹੈ। ਜਿਸ ਨੂੰ ਭਾਰਤ ਵਰਗੇ ਲੋਕਤਾਂਤ੍ਰਿਕ ਕਦਰਾਂ ਕੀਮਤਾਂ ਵਾਲੇ ਦੇਸ਼ ਵਿਚ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਜਮਹੂਰੀਅਤ ਦੀ ਰਾਖੀ ਕੀਤੀ ਹੈ ਅਤੇ ਕੇਂਦਰ ਦੀ ਇਸ ਤਾਨਾਸ਼ਾਹੀ ਵਿਰੁੱਧ ਵੀ ਕਿਸਾਨਾਂ ਦੇ ਸੰਘਰਸ਼ ਵਿੱਚ ਡਟ ਕੇ ਸਾਥ ਦੇਵੇਗੀ। ਇਸ ਟਰੈਕਟਰ ਰੈਲੀ ਵਿੱਚ ਬਲਾਕ ਸਮਿਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਜਸਵੰਤ ਸਿੰਘ ਨੀਟਾ ਜਗਪਾਲਪੁਰ, ਅਮਰਜੀਤ ਸਿੰਘ ਗੱਬਰੂ ਖੁਰਮਪੁਰ, ਰਾਮ ਮੂਰਤੀ, ਜੀਤਰਾਮ ਸਾਬਕਾ ਚੇਅਰਮੈਨ, ਰਿੰਕੂਵਾ ਲੀਆ, ਦਵਿੰਦਰ ਸਿੰਘ ਸਰਪੰਚ ਖਲਿਆਣ, ਕੁਲਦੀਪ ਸਿੰਘ ਹਰਬੰਸਪੁਰ, ਬਲਵੀਰ ਸਿੰਘ ਚੇਅਰਮੈਨ, ਚੇਤਨ ਬਿਨਿੰਗ, ਬੌਬੀ ਬਿਨਿੰਗ ਠੱਕਰਕੀ, ਨਰਿੰਦਰ ਸਿੰਘ ਸਰਪੰਚ ਪ੍ਰੇਮਪੁਰ, ਲਾਡੀ ਸਰਪੰਚ ਬੋਹਾਨੀ, ਸੋਹਣ ਸਿੰਘ ਪਰਮਾਰ, ਭੁਪਿੰਦਰ ਸਿੰਘ ਬਾਜਵਾ ਮਲਕਪੁਰ, ਪੰਜਾਬ ਡੈਲੀਗੇਟ ਮੈਂਬਰ ਗੁਰਜੀਤ ਪਾਲ ਵਾਲੀਆ, ਬਾਬਾ ਮਹਿੰਦਰ ਸਿੰਘ ਚਿਹੇੜ੍ਹ, ਬਲਜੀਤ ਸਿੰਘ ਚਿਹੇੜੂ, ਜਿੰਦਰ ਹਰਬੰਸਪੁਰ, ਵਰਿੰਦਰ ਨਰੂੜ, ਮੰਗੀ ਬਰਨ, ਜੱਸੀ ਸਰਪੰਚ ਕਿਸ਼ਨਪੁਰ, ਅਮਰੀਕ ਸਿੰਘ ਮੋਲੀ ਸਮੇਤ ਸੈਂਕੜੇ ਕਾਂਗਰਸੀ ਵਰਕਰ ਸ਼ਾਮਲ ਸਨ।

Post a Comment

0 Comments