ਪੰਜਾਬ ਦੇ ਗਵਰਨਰ ਵੱਲੋਂ ਸਰਕਾਰੀ ਮਾਡਲ ਸਕੂਲ ਦਾਤੇਵਾਸ ਦੇ ਮੈਰਿਟ ਹੋਲਡਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

ਪੰਜਾਬ ਦੇ ਗਵਰਨਰ ਵੱਲੋਂ ਸਰਕਾਰੀ ਮਾਡਲ ਸਕੂਲ ਦਾਤੇਵਾਸ ਦੇ ਮੈਰਿਟ ਹੋਲਡਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ


ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਪ੍ਰਿੰਸੀਪਲ ਅਰੁਣ ਕੁਮਾਰ ਗਰਗ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) ਦੀਆਂ ਮੈਰਿਟ ਹੋਲਡਰ ਵਿਦਿਆਰਥੀਆਂ ਨੂੰ ਰਾਜ ਭਵਨ ਪੰਜਾਬ, ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ।

ਗੌਰਤਲਬ ਹੈ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਦਿਨੀਂ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਅੱਠਵੀਂ ਤੇ ਦਸਵੀਂ ਜਮਾਤ ਸੈਸ਼ਨ 2022-2023 ਦੌਰਾਨ ਮੈਰਿਟ ਸੂਚੀ ਵਿਚ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੋ੍ਗਰਾਮ ਦੀ ਪ੍ਰਧਾਨਗੀ ਰਾਜਪਾਲ ਬਨਵਾਰੀ ਲਾਲ ਪੋ੍ਹਿਤ ਵੱਲੋਂ ਕੀਤੀ ਗਈ। ਇਸ ਦੌਰਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) ਦੀਆਂ ਵਿਦਿਆਰਥਣਾਂ ਕਮਲਜੋਤ ਕੌਰ, ਮਨਪ੍ਰੀਤ ਕੌਰ, ਪਰਵਿੰਦਰ ਕੌਰ ਅਤੇ ਜਸ਼ਨਪ੍ਰੀਤ ਕੌਰ ਨੂੰ ਦਸਵੀਂ ਦੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਨ 'ਤੇ ਗਵਰਨਰ ਵੱਲੋਂ ਨਕਦ ਰਾਸ਼ੀ ਦਸ-ਦਸ ਹਜ਼ਾਰ ਰੁਪਏ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰ. ਹਰਿੰਦਰ ਸਿੰਘ ਭੁੱਲਰ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਅਤੇ ਪ੍ਰਿੰਸੀਪਲ ਡਾਇਟ ਸ੍ਰ. ਬੂਟਾ ਸਿੰਘ ਸ਼ੇਖੋਂ ਵੱਲੋਂ ਵਿਸ਼ੇਸ਼ ਤੌਰ ਤੇ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਨ੍ਹਾਂ ਵਿਦਿਆਰਥਣਾਂ ਦੀ ਸਫ਼ਲਤਾ ਵਿਚ ਮੁੱਖ ਯੋਗਦਾਨ ਸਕੂਲ ਦੀ ਪ੍ਰਿੰਸੀਪਲ ਅਰੁਣ ਕੁਮਾਰ ਗਰਗ ਅਤੇ ਸਮੂਹ ਸਟਾਫ਼ ਦਾ ਰਿਹਾ। ਇਸ ਮੌਕੇ ਸਮੂਹ ਸਟਾਫ ਵੱਲੋਂ ਵੀ ਇਨ੍ਹਾਂ ਵਿਦਿਆਰਥਣਾਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ।

Post a Comment

0 Comments