ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ ਵਿਖੇ ਭਾਜਪਾ ਆਗੂ ਕੇਵਲ ਢਿੱਲੋਂ ਦੀ ਕੋਠੀ,ਟੋਲ ਪਲਾਜ਼ਾ ਮਹਿਲ ਕਲਾਂ ਤੇ ਬਰਨਾਲਾ ਅੱਗੇ ਧਰਨਾ ਸ਼ੂਰੂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ ਵਿਖੇ ਭਾਜਪਾ ਆਗੂ ਕੇਵਲ ਢਿੱਲੋਂ ਦੀ ਕੋਠੀ,ਟੋਲ ਪਲਾਜ਼ਾ ਮਹਿਲ ਕਲਾਂ ਤੇ ਬਰਨਾਲਾ ਅੱਗੇ ਧਰਨਾ ਸ਼ੂਰੂ 


ਬਰਨਾਲਾ17,ਫਰਵਰੀ/ਕਰਨਪ੍ਰੀਤ ਕਰਨ
/ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਸੱਦੇ ਤੇ ਬਰਨਾਲਾ ਤੇ ਮਾਨਸਾ ਬਲਾਕ ਨਿਹਾਲ ਸਿੰਘ ਵਾਲਾ ਮੋਗਾ ਜ਼ਿਲ੍ਹੇ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ ਵਿਖੇ ਭਾਜਪਾ ਆਗੂ ਕੇਵਲ ਢਿੱਲੋਂ ਦੀ ਕੋਠੀ,ਟੋਲ ਪਲਾਜ਼ਾ ਮਹਿਲ ਕਲਾਂ ਤੇ ਬਰਨਾਲਾ ਅੱਗੇ ਧਰਨਾ ਸ਼ੂਰੂ ਕੀਤਾ ਗਿਆ !

        ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੀਜੇਪੀ ਦੇ ਆਗੂਆਂ ਦੇ ਘਰਾਂ ਅੱਗੇ ਦੋ ਰੋਜ਼ਾ ਧਰਨੇ ਦੇਣ ਦੇ ਦਿੱਤੇ ਸੱਦੇ ਤਹਿਤ ਅੱਜ ਬਰਨਾਲਾ ਵਿਖੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਟੋਲ ਪਲਾਜ਼ਾ ਮਹਿਲ ਕਲਾਂ ਤੇ ਬਰਨਾਲਾ ਅੱਗੇ ਧਰਨਾ ਮੁਜਹਰਾ ਕੀਤਾ । ਜਿਸ ਵਿੱਚ ਸੈਂਕੜੇ ਕਿਸਾਨ ਔਰਤ ਹਾਜਰ ਹੋਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ  ਨੇ ਕਿਹਾ ਕਿ ਭਾਜਪਾ ਹਕੂਮਤ ਸ਼ਿਰੇ ਜਬਰ ਢਾਹ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮਾੜਾ ਵਤੀਰਾ ਨਾਂ ਬਦਲਿਆ ਤਾਂ ਕਿਸਾਨਾ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਕਿਸਾਨਾ ਦੀਆਂ ਮੰਗਾਂ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਸਾਰੀਆਂ ਫਸਲਾਂ ਦੇ ਭਾਅ ਸੁਵਾਮੀਨਥਨ ਦੀਆਂ ਸਿਫਾਰਸ਼ਾਂ ਅਨੁਸਾਰ ਤਹਿ ਕੀਤੇ ਜਾਣ।ਐਮ ਐਸ ਪੀ ਗਰੰਟੀ ਕਾਨੂੰਨ ਦੀ ਗਰੰਟੀ ਕੀਤੀ ਜਾਵੇ। ਭਾਰਤ ਸਰਕਾਰ  W,T,O, ਦੀਆਂ ਨੀਤੀਆਂ ਚੌ ਬਾਹਰ ਆਵੇ,ਕਿਸਾਨਾ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖਤਮ ਕੀਤੇ ਜਾਣ। ਲਖੀਮਪੁਰ ਖੀਰੀ ਵਿੱਚ ਕਿਸਾਨਾਂ ਤੇ ਪੱਤਰਕਾਰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪੰਜਾਬ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋਏ। ਸੂਬਾ ਆਗੂ ਹਰਦੀਪ ਸਿੰਘ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਟੱਲੇਵਾਲ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਜਰ,ਸਕੱ, ਜਰਨੈਲ ਸਿੰਘ ਬਦਰਾ ਜ਼ਿਲ੍ਹਾ ਖਜ਼ਾਨਚੀ ਭਗਤ ਸਿੰਘ ਛੰਨਾ ਬੁੱਕਣ ਸਿੰਘ ਸੈਦੋਵਾਲ ਦਰਸ਼ਨ ਸਿੰਘ ਭੈਣੀ,ਇੰਦਰਜੀਤ ਸਿੰਘ ਝੱਬਰ ਪ੍ਰਧਾਨ ਗੁਰਚਰਨ ਸਿੰਘ ਰਾਮਾ ਜ਼ਰ ਸਕੱ, ਬੂਟਾ ਸਿੰਘ ਭਾਗੀਕੇ ਔਰਤ ਆਗੂ ਕੁਲਦੀਪ ਕੌਰ ਕੁੱਸਾ ਜੋਤੀ ਕੌਰ ਬੁੱਢਲਾਡਾ ਕਮਲਜੀਤ ਕੌਰ ਬਰਨਾਲਾ ਬਿੰਦਰ ਪਾਲ ਕੌਰ ਭਦੌੜ। ਨੈਬ ਸਿੰਘ ਕਾਲਾ ਗੁਪਾਲ ਸਿੰਗਲਾ ਹਾਜਿਰ ਸਨ !

Post a Comment

0 Comments