ਸਿਹਤ ਵਿਭਾਗ ਵਲੋ ਬੱਚੇ ਦੇ ਦਿਲ ਦਾ ਬਿਲਕੁਲ ਮੁਫ਼ਤ ਕੀਤਾ ਅਪਰੇਸ਼ਨ - ਸਿਵਿਲ ਸਰਜਨ

ਸਿਹਤ ਵਿਭਾਗ ਵਲੋ ਬੱਚੇ ਦੇ ਦਿਲ ਦਾ ਬਿਲਕੁਲ ਮੁਫ਼ਤ ਕੀਤਾ ਅਪਰੇਸ਼ਨ - ਸਿਵਿਲ ਸਰਜਨ 


ਮੋਗਾ: 20 ਫਰਵਰੀ  (ਕੈਪਟਨ ਸੁਭਾਸ਼ ਚੰਦਰ ਸ਼ਰਮਾ) :
= ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਰਕਾਰੀ ਸਹਾਇਤਾ ਪ੍ਰਾਪਤ ਭੁਪਿੰਦਰਾ ਖਾਲਸਾ ਸੀਨੀਅਰ ਸਕੈਡਰੀ ਸਕੂਲ ਮੋਗਾ ਦਾ ਤੇਰਾ ਸਾਲ ਦਾ ਬੱਚੇ ਗੁਰਜਾਪ ਸਿੰਘ ਦੇ ਦਿਲ ਦਾ ਮੁਫ਼ਤ ਅਪਰੇਸ਼ਨ ਹੀਰੋ ਹਾਰਟ ਡੀ.ਐਮ.ਸੀ. ਲੁਧਿਆਣਾ ਤੋਂ ਸਫਲਤਾਪੂਰਵਕ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ ਦੇ ਡਾ. ਅਜੈ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਹਾਇਤਾ ਪ੍ਰਾਪਤ ਭੁਪਿੰਦਰਾ ਖਾਲਸਾ ਸੀਨੀਅਰ ਸਕੈਡਰੀ ਸਕੂਲ ਮੋਗਾ ਦਾ ਤੇਰਾ ਸਾਲ ਦਾ ਬੱਚਾ ਗੁਰਜਾਪ ਸਿੰਘ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਹੈ। ਆਰ.ਬੀ.ਐਸ.ਕੇ. ਟੀਮ ਮੋਗਾ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ, ਜਿਲਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ, ਐਸ.ਐਮ.ੳ. ਮੋਗਾ ਡਾ. ਸੁਖਪ੍ਰੀਤ ਸਿੰਘ ਬਰਾੜ, ਜਿਲਾ ਪ੍ਰੋਗਰਾਮ ਮੈਨੇਜਰ ਪ੍ਰਵੀਨ ਸ਼ਰਮਾ, ਜਿਲਾ ਮਾਸ ਮੀਡੀਆ ਕੋਆਰਡੀਨੇਟਰ ਅਮ੍ਰਿਤਪਾਲ ਸ਼ਰਮਾ, ਜਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਸਹਿਯੋਗ ਨਾਲ ਇਸ ਬੱਚੇ ਦੇ ਦਿਲ ਦਾ ਅਪਰੇਸ਼ਨ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਇਲਾਜ ਲਈ ਚਲਾਏ ਜਾ ਰਹੇ ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਹੀਰੋ ਹਾਰਟ ਡੀ.ਐਮ.ਸੀ ਲੁਧਿਆਣਾ ਤੋਂ ਬਿਲਕੁਲ ਮੁਫ਼ਤ ਅਤੇ ਸਫਲਤਾਪੂਰਵਕ ਹੋਇਆ।

ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਗੁਰਜਾਪ ਸਿੰਘ ਦਾ ਅਪਰੇਸ਼ਨ ਉਪਰੰਤ ਹਾਲ ਚਾਲ ਪਤਾ ਕੀਤਾ ਅਤੇ ਗੁਰਜਾਪ ਸਿੰਘ ਦੇ ਪਿਤਾ ਹਰਪ੍ਰੀਤ ਸਿੰਘ ਨੂੰ ਇੰਨਫੈਕਸ਼ਨ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ। ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਸੰਭਵ ਹੈ ।ਆਰ.ਬੀ.ਐਸ.ਕੇ. ਟੀਮ ਦੇ ਮੈਂਬਰ ਡਾ. ਅਜੇ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫ਼ਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ । ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ । ਅਪਰੇਸ਼ਨ ਉਪਰੰਤ ਗੁਰਜਾਪ ਸਿੰਘ ਅਤੇ ਉਸਦੇ ਪਿਤਾ ਹਰਪ੍ਰੀਤ ਸਿੰਘ ਨਾਲ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ, ਡਾ. ਸੁਖਪ੍ਰੀਤ ਸਿੰਘ ਬਰਾੜ, ਡਾ. ਅਜੇ ਕੁਮਾਰ, ਡੀਪੀਐਮ ਪ੍ਰਵੀਨ ਸ਼ਰਮਾ, ਮੀਡੀਆ ਕੋਆਰਡੀਨੇਟਰ ਅਮ੍ਰਿਤਪਾਲ ਸ਼ਰਮਾ, ਸਕੂਲ ਕੋਆਰੀਨੇਟਰ ਸੁਖਬੀਰ ਸਿੰਘ ਅਤੇ ਸਟਾਫ ਨਰਸ ਰਾਜਵੰਤ ਕੌਰ।

Post a Comment

0 Comments