ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ


ਅਮਰਗੜ੍ਹ 25 ਫਰਵਰੀ ਗੁਰਬਾਜ ਸਿੰਘ ਬੈਨੀਪਾਲ  -
ਧੂਰੀ ਵਾਲੀ ਸੜਕ 'ਤੇ ਸਥਿਤ ਧਰਮਸ਼ਾਲਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ । ਇਸ ਮੌਕੇ ਜਿੱਥੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉੱਥੇ ਹੀ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਦੇ ਮੁੱਖ ਗ੍ਰੰਥੀ ਭਾਈ ਨਾਇਬ ਸਿੰਘ ਵੱਲੋਂ ਕੀਰਤਨ ਅਤੇ ਕਥਾ ਵਿਚਾਰਾਂ ਕੀਤੀਆਂ ਗਈਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਨੇਕ ਸਿੰਘ ਨੇ ਦੱਸਿਆ ਕਿ ਇਸ ਮੌਕੇ ਭਾਈ ਮਲਕੀਤ ਸਿੰਘ ਅਮਰਗੜ੍ਹ ਵੱਲੋਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਜੀਵਨੀ ਬਾਬਤ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ , ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ , ਸਾਬਕਾ ਸਰਪੰਚ ਕੁਲਵੰਤ ਸਿੰਘ ਗੱਜਣ ਮਾਜਰਾ , ਸਵਰਨਜੀਤ ਸਿੰਘ ਐਮ ਡੀ ਦਸ਼ਮੇਸ਼ ਮਕੈਨੀਕਲ ਅਮਰਗੜ੍ਹ , ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਅਮਰਗੜ੍ਹ , ਪ੍ਰਦੀਪ ਸ਼ਰਮਾ ਜੱਗੀ ਪ੍ਰਧਾਨ ਆੜਤੀ ਐਸੋਸੀਏਸ਼ਨ ਅਮਰਗੜ੍ਹ , ਸਾਬਕਾ ਸਰਪੰਚ ਗੁਰਦੀਪ ਸਿੰਘ ਝੱਲ ਪ੍ਰਧਾਨ ਟਰੱਕ ਯੂਨੀਅਨ ਅਮਰਗੜ੍ਹ , ਲਾਲ ਸਿੰਘ ਤੋਲੇਵਾਲ ਕਾਂਗਰਸ ਬਲਾਕ ਪ੍ਰਧਾਨ ਅਮਰਗੜ੍ਹ , ਮਹਿੰਦਰ ਸਿੰਘ ਅਮਰਗੜ੍ਹ , ਆਪ ਆਗੂ ਸੁਖਵਿੰਦਰ ਸਿੰਘ ਸੁੱਖਾ , ਮਨਜਿੰਦਰ ਸਿੰਘ ਬਾਵਾ , ਮਾਸਟਰ ਗਿਰਧਾਰੀ ਲਾਲ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਨਗਰ ਨਿਵਾਸੀਆਂ ਨੇ ਸ਼ਿਰਕਤ ਕੀਤੀ ।

Post a Comment

0 Comments