ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।

ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। 


ਮਾਨਸਾ 04 ਫਰਵਰੀ ਗੁਰਜੰਟ ਸਿੰਘ ਬਾਜੇਵਾਲੀਆ /ਨੂੰ ਰਿਟਾਇਰਡ ਇੰਸ: ਗੁਰਚਰਨ ਸਿੰਘ ਮੰਦਰਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਰਿਟਾ: ਥਾਣੇ: ਰਾਮ ਸਿੰਘ ਅੱਕਾਂਵਾਲੀ ਵੱਲੋਂ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਇਸ ਮਹੀਨੇ ਮ੍ਰਿਤਕ ਹੋਏ ਪੁਲਿਸ ਪੈਨਸ਼ਨਰਜ ਨੂੰ ਦੋ ਮਿੰਟ ਦਾ ਮੌਨ ਧਾਰ ਕਰਕੇ ਸ਼ਰਧਾਂਜਲੀ ਦਿੱਤੀ ਗਈ।ਇਸ ਤੋਂ ਬਾਅਦ ਵਿੱਚ ਮਾਨਯੋਗ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਪੈਡਿੰਗ DA ਦੇ ਬਕਾਇਆ,  ਨਵੇਂ ਪੇ ਸਕੇਲ 2.59 ਦੇ ਨਾਲ ਰੀਵਾਇਜ ਕਰਨ ਬਾਰੇ ਅਤੇ ਸਮੇੰ ਸਮੇੰ ਸਿਰ ਆਏ ਮਾਨਯੋਗ ਕੋਰਟਾਂ ਦੇ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ ਗਈ।

     ਇਸ ਤੋਂ ਇਲਾਵਾ ਮਿਤੀ 31-1-2024 ਨੂੰ ਪੈਂਨਸ਼ਨ ਹੋਏ  SI ਮਨਜੀਤ ਸਿੰਘ ਅਤੇ ASI ਦੀਪਾ ਰਾਮ ਨੂੰ ਮੀਟਿੰਗ ਵਿੱਚ ਹਾਜਰ ਹੋਣ ਤੇ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਬਰਾਂ ਵੱਲੋਂ ਧੰਨਵਾਦ ਕੀਤਾ ਗਿਆ।

            ਅਖੀਰ ਵਿੱਚ ਮੀਤ ਪ੍ਰਧਾਨ ਦਰਸ਼ਨ ਕੁਮਾਰ ਗੇਹਲੇ ਵੱਲੋਂ ਮੀਟਿੰਗ ਵਿੱਚ ਹਾਜ਼ਰ ਆਏ ਸਾਰੇ ਸਤਿਕਾਰਯੋਗ ਅਹੁਦੇਦਾਰਾਂ ਅਤੇ ਮੈਬਰਾਂ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਦੌਰਾਨ ਫੋਟੋ ਗਰਾਫ਼ ਦੀ ਕਾਰਵਾਈ ਗੁਰਪਿਆਰ ਸਿੰਘ ਵੱਲੋਂ ਕੀਤੀ ਗਈ।

    

Post a Comment

0 Comments