ਵਿਧਾਇਕ ਗੁਰਪ੍ਰੀਤ ਬਣਾਂਵਾਲੀ ਨੇ ਸਰਦੂਲਗੜ੍ਹ ਵਿਖੇ 2 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਨੇ ਸਰਦੂਲਗੜ੍ਹ ਵਿਖੇ 2 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ


ਮਾਨਸਾ 02 ਮਾਰਚ: ਗੁਰਜੰਟ ਸਿੰਘ ਬਾਜੇਵਾਲੀਆ
ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਰਦੂਲਗੜ੍ਹ ਦੇ ਪਿੰਡ ਬਾਜੇਵਾਲਾ ਅਤੇ ਸਰਦੂਲਗੜ੍ਹ ਸ਼ਹਿਰ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ।  ਉਨ੍ਹਾਂ  ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 15 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 06 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ।

     ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨ, ਜਿੱਥੇ ਤਜਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।

   ਇਸ ਮੌਕੇ ਐਸ ਡੀ ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਵੇਦ ਪ੍ਰਕਾਸ਼ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਾਰਟੀ ਦੇ ਅਹੁਦੇਦਾਰ ਸਾਹਿਬਾਨ ਤੇ ਵਰਕਰ ਮੌਜੂਦ ਸਨ |

Post a Comment

0 Comments