ਲੋਕ ਸਭਾ ਚੋਣਾਂ-2024: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਜਮ੍ਹਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ ਦੀਆਂ ਹਦਾਇਤਾਂ

 ਲੋਕ ਸਭਾ ਚੋਣਾਂ-2024: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਜਮ੍ਹਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ ਦੀਆਂ ਹਦਾਇਤਾਂ


ਬਰਨਾਲਾ,18,ਮਾਰਚ(ਕਰਨਪ੍ਰੀਤ ਕਰਨ)
-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ  ਪੂਨਮਦੀਪ ਕੌਰ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਚੌਕਸ ਰਹਿਣ ਅਤੇ ਚੋਣ ਜਾਬਤੇ ਦੀ ਪਾਲਣਾ ਯਕੀਨੀ ਕਰਵਾਉਣ ਲਈ ਸਮੂਹ ਬੈਂਕ ਮੈਨੇਜਰ ਸਾਹਿਬਾਨਾਂ, ਈ.ਟੀ.ਓ. (ਆਬਕਾਰੀ), ਇਨਕਮ ਟੈਕਸ ਅਫ਼ਸਰ, ਬਰਨਾਲਾ ਨਾਲ ਮੀਟਿੰਗ ਦੌਰਾਨ ਕੀਤਾ।

 ਇਸ ਮੀਟਿੰਗ ਵਿੱਚ ਸ਼ੱਕੀ ਪੈਸਿਆਂ ਦੇ ਆਦਾਨ ਪ੍ਰਦਾਨ ਦੌਰਾਨ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਕਾਪੀ ਦਿੱਤੀ ਗਈ। ਇਸ ਤੋਂ ਇਲਾਵਾ ਸਮੂਹ ਬੈਂਕਾਂ ਵੱਲੋਂ ਨਕਦ ਰਾਸ਼ੀ ਦੀ ਸਾਫ - ਸੁਥਰੀ ਅਤੇ ਸੁਰੱਖਿਅਤ ਟ੍ਰਾਂਸਪੋਰਟੇਸ਼ਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।ਉਮੀਦਵਾਰਾਂ ਦੇ ਚੋਣਾਂ ਸਬੰਧੀ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਲੋੜੀਂਦੀ ਸਹੂਲਤ ਪਹਿਲ ਦੇ ਆਧਾਰ ਉੱਪਰ ਮੁਹੱਈਆ ਕਰਾਉਣ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ 10000 ਰੁਪਏ ਤੋਂ ਵੱਧ ਦਾ ਕੋਈ ਵੀ ਖ਼ਰਚਾ ਚੈੱਕ, ਡਰਾਫ਼ਟ, ਆਰ.ਟੀ.ਜੀ.ਐੱਸ. ਰਾਹੀਂ ਕੀਤਾ ਜਾਵੇਗਾ। ਚੋਣ ਪ੍ਰਕਿਰਿਆ ਦੌਰਾਨ ਕਿਸੇ ਰਾਜਨੀਤਿਕ ਪਾਰਟੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਜਾਂ ਸਪਾਊਸ ਦੇ ਖਾਤੇ ਵਿੱਚੋਂ ਇੱਕ ਲੱਖ ਰੁਪਏ ਤੋਂ ਵੱਧ ਦੀ ਜਮ੍ਹਾਂ ਰੁਪਏ ਜਾਂ ਨਿਕਾਸੀ ਜੋ ਕਿ ਅਸਾਧਾਰਨ ਜਾਂ ਸ਼ੱਕੀ ਲੱਗਦੀ ਹੋਵੇ, ਦੀ ਸੂਚਨਾ ਤੁਰੰਤ ਜ਼ਿਲ੍ਹਾ ਚੋਣ ਦਫ਼ਤਰ ਨੂੰ ਦਿੱਤੀ ਜਾਵੇ। ਜੇਕਰ ਕਿਸੇ ਦੇ ਵੀ ਬੈਂਕ ਖਾਤੇ ਵਿੱਚੋਂ ਨਕਦ ਜਮ੍ਹਾਂ ਜਾਂ ਨਿਕਾਸੀ ਦੀ ਰਕਮ 10 ਲੱਖ ਰੁਪਏ ਤੋਂ ਵੱਧ ਹੈ ਤਾਂ ਇਸ ਦੀ ਸੂਚਨਾ ਵੀ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ 

ਕੈਸ਼ ਵੈਨਜ਼ ਜੋ ਕਿ ਬੈਂਕਾਂ ਦਾ ਕੈਸ਼ ਲੈ ਕੇ ਚੱਲਦੀਆਂ ਹਨ, ਕਿਸੇ ਵੀ ਹਾਲਤ ਵਿੱਚ ਸਿਵਾਏ ਬੈਂਕਾਂ ਤੋਂ ਕਿਸੇ ਵੀ ਥਰਡ ਪਾਰਟੀ/ਏਜੰਸੀ ਜਾਂ ਵਿਅਕਤੀ ਦਾ ਕੈਸ਼ ਲੈ ਕੇ ਨਹੀਂ ਚੱਲਣਗੀਆਂ।ਬੈਂਕਾਂ ਵੱਲੋਂ ਜਾਰੀ ਨਕਦੀ/ਡਰਾਈਵਰ ਆਦਿ ਦਾ ਵੇਰਵਾ ਹੋਵੇਗਾ ਅਤੇ ਇਨ੍ਹਾਂ ਕੈਸ਼ ਵੈਨਜ਼ ਵੱਲੋਂ ਏ.ਟੀ.ਐਮ. ਵਿੱਚ ਪੈਸੇ ਭਰਨ ਲਈ ਜਾਂ ਬੈਂਕ ਦੀਆਂ ਹੋਰ ਦੂਸਰੀਆਂ ਬਰਾਂਚਾਂ ਵਿੱਚ ਪੈਸੇ ਦੇਣ ਲਈ ਜਾਂ ਦੂਸਰੇ ਬੈਂਕ ਵਿੱਚ ਜਾਂ ਕਰੰਸੀ ਕੈਸ਼ ਵਿੱਚ ਪੈਸੇ ਦੇਣ ਦਾ ਪੂਰਾ ਵੇਰਵਾ ਦਿੱਤਾ ਜਾਵੇਗਾ।

              ਇਸ ਦੌਰਾਨ ਆਬਕਾਰੀ ਵਿਭਾਗ ਦੇ ਮੁਖੀਆਂ ਨੂੰ ਵੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਕਾਪੀ ਇਂਨ-ਬਿੰਨ ਪਾਲਣਾ ਹਿੱਤ ਦਿੱਤੀ ਗਈ। ਰਿਪੋਰਟਾਂ ਇਕੱਠੀ ਕਰਨ ਲਈ ਪ੍ਰੋਫਾਰਮੇ ਮੁਹੱਈਆ ਕਰਵਾਏ ਗਏ। ਇਸ ਮੌਕੇ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਆਬਕਾਰੀ ਅਫ਼ਸਰ, ਈ.ਟੀ.ਓ. ਜੀ.ਐਸ.ਟੀ. ਵਿਭਾਗ ਅਤੇ ਵੱਖ ਵੱਖ ਬੈਂਕਾਂ ਦੇ ਮੈਨੇਜਰ ਸਮੇਤ ਚੋਣ ਤਹਿਸੀਲਦਾਰ ਸ਼੍ਰੀ ਰਾਮਜੀ ਲਾਲ ਮੌਜੂਦ ਸਨ।

Post a Comment

0 Comments