ਕੌਮੀ ਲੋਕ ਅਦਾਲਤ ਵਿੱਚ 5024 ਕੇਸਾਂ ਦਾ ਨਿਪਟਾਰਾ

 ਕੌਮੀ ਲੋਕ ਅਦਾਲਤ ਵਿੱਚ 5024 ਕੇਸਾਂ ਦਾ ਨਿਪਟਾਰਾ

19,76,37,730/- ਰੁਪਏ ਦੇ ਅਵਾਰਡ ਕੀਤੇ ਪਾਸ


ਮਾਨਸਾ, 09 ਮਾਰਚ: ਗੁਰਜੰਟ ਸਿੰਘ ਬਾਜੇਵਾਲੀਆ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ. ਪ੍ਰੀਤੀ ਸਾਹਨੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮਕਸਦ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ 07, ਬੁਢਲਾਡਾ ਅਤੇ ਸਰਦੂਲਗੜ ਵਿਖੇ ਇੱਕ-ਇੱਕ ਬੈਂਚ ਦਾ ਗਠਨ ਕੀਤਾ ਗਿਆ।

ਮਾਨਸਾ ਵਿਖੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ. ਪ੍ਰੀਤੀ ਸਾਹਨੀ, ਅਡੀਸ਼ਨਲ ਸ਼ੈਸ਼ਨਜ਼ ਜੱਜ ਸ੍ਰੀ ਖੇਮ ਕਰਨ ਗੋਇਲ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਮਿਸ. ਕਮਲ ਵਰਿੰਦਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਪੁਸ਼ਪਿੰਦਰ ਸਿੰਘ, ਚੀਫ ਜੁਡੀਸ਼ੀਲ ਮੈਜੀਸਟ੍ਰੇਟ ਮਿਸ. ਗੁਰਜੀਤ ਕੌਰ ਢਿੱਲੋਂ, ਜੇ.ਐਮ.ਆਈ.ਸੀ ਸ੍ਰੀ ਹਰਪ੍ਰੀਤ ਸਿੰਘ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਸ੍ਰੀ ਰਾਜ ਪਾਲ ਸਿੰਘ ਤੇਜੀ, ਬੁਢਲਾਡਾ ਵਿਖੇ ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਮਨੂੰ ਮਿੱਤੂ ਅਤੇ ਸਰਦੂਲਗੜ੍ਹ ਵਿਖੇ ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮਿਸ. ਹਰਪ੍ਰੀਤ ਕੌਰ ਨਾਫਰਾ ਦੀ ਅਗਵਾਈ ਵਾਲੇ ਬੈਂਚਾਂ ਵੱਲੋਂ 5024 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਬੀਰਦਵਿੰਦਰ ਸਿੰਘ, ਮਿਸ. ਕੁਲਜੀਤ ਕੌਰ, ਸ੍ਰੀ ਬਲਵੰਤ ਭਾਟੀਆ, ਸ੍ਰੀ ਅਤਿੰਦਰ ਸਿੰਘ, ਸ੍ਰੀ ਦਵਿੰਦਰ ਸਿੰਘ, ਸ੍ਰੀ ਗਗਨਦੀਪ ਸਿੰਘ, ਸ੍ਰੀ ਪਰਵਿੰਦਰ ਸਿੰਘ, ਸ੍ਰੀ ਐਸ.ਐਸ. ਵਿਰਕ, ਸ੍ਰੀ ਅਜੈ ਕੁਮਾਰ ਨਾਗਪਾਲ, ਸ੍ਰੀ ਟੇਕ ਚੰਦ ਸਿੰਗਲਾ,  ਸ੍ਰੀ ਰਾਜਵਿੰਦਰ ਸਿੰਘ ਅਤੇ ਮੈਂਬਰ ਮਿਸ. ਸਸ਼ੀ ਬਾਲਾ, ਡਾ. ਜਨਕ ਰਾਜ, ਸ੍ਰੀ ਪਰਦੀਪ ਕੁਮਾਰ, ਡਾ. ਨੇਹਾ, ਸ੍ਰੀ ਤਰਸੇਮ ਚੰਦ ਸੇਮੀ, ਸ੍ਰੀ ਸੱਤਪਾਲ ਬਾਂਸਲ ਸ਼ਾਮਿਲ ਸਨ।

ਕੌਮੀ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰੀਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਨਿਪਟਾਰਾ ਕੀਤੇ ਗਏ ਕੁੱਲ 5024 ਕੇਸਾਂ ਵਿੱਚ 19,76,37,730/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

Post a Comment

0 Comments