ਜਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ

ਜਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ


ਬਰਨਾਲਾ,10,ਮਾਰਚ ( ਕਰਨਪ੍ਰੀਤ ਕਰਨ ) 
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਮਿਤੀ 09.03.2024 ਨੂੰ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਪ੍ਰੀ—ਲੀਟਿਗੇਟਿਵ ਅਤੇ ਪੈਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਸ਼੍ਰੀ ਦਵਿੰਦਰ ਕੁਮਾਰ ਗੁਪਤਾ ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਦੀਪਕ ਕੁਮਾਰ ਚੌਧਰੀ ਮਾਨਯੋਗ ਪ੍ਰਿੰਸੀਪਲ ਜੱਜ ਫੈਮਲੀ ਕੋਰਟ, ਸ਼੍ਰੀ ਮੁਨੀਸ਼ ਗਰਗ ਮਾਨਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀ ਚੇਤਨ ਸ਼ਰਮਾ ਮਾਨਯੋਗ ਸਿਵਲ ਜੱਜ (ਜ.ਡ.), ਸ਼੍ਰੀ ਅਨੁਪਮ ਗੁਪਤਾ, ਮਾਨਯੋਗ ਸਿਵਲ ਜੱਜ (ਜ.ਡ.), ਮਿਸ ਸੁਖਮੀਤ ਕੌਰ ਮਾਨਯੋਗ ਸਿਵਲ ਜੱਜ (ਜ.ਡ.) ਅਤੇ ਸ਼੍ਰੀ ਰਜਿੰਦਰਪਾਲ ਗੋਇਲ, ਮਾਨਯੋਗ ਚੇਅਰਮੈਨ, ਸਥਾਈ ਲੋਕ ਅਦਾਲਤ ਦੇ ਕੁੱਲ 07 ਬੈਂਚਾਂ ਦਾ ਗਠਨ ਕੀਤਾ ਗਿਆ।

ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 6627 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 5105 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ ਅਤੇ 6,59,60,613/— ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਅੰਤ ਵਿੱਚ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਚੇਅਰਮੈਨ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਇਸਦੇ ਵਿੱਚ ਆਪਸੀ ਸਮਝੌਤੇ ਨਾਲ ਫੈਸਲੇ ਕਰਵਾਏ ਜਾਂਦੇ ਹਨ, ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਤੇ ਅਮਨ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ, ਇਸਦੇ ਫੈਸਲੇ ਅੰਤਿਮ ਹੁੰਦੇ ਹਨ। ਇਸਤੋਂ ਇਲਾਵਾਂ ਇਸ ਸਾਲ ਵਿੱਚ ਮਿਤੀ 11.05.2024, 14.09.2024 ਅਤੇ 14.12.2024 ਨੂੰ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ।

Post a Comment

0 Comments