ਸਾਬਕਾ ਸੈਨਿਕ ਸੰਯੁਕਤ ਕਮੇਟੀ ਜਿਲਾ ਮੋਗਾ ਦੀਆਂ ਇਕਾਈਆਂ ਨੇ ਮਨਾਇਆ ਸ਼ਹੀਦ-ਏ- ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ

 ਸਾਬਕਾ ਸੈਨਿਕ ਸੰਯੁਕਤ ਕਮੇਟੀ ਜਿਲਾ ਮੋਗਾ ਦੀਆਂ ਇਕਾਈਆਂ ਨੇ ਮਨਾਇਆ ਸ਼ਹੀਦ-ਏ- ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ  ਦਿਵਸ          

ਸਾਬਕਾ ਸੈਨਿਕਾਂ ਨੇ ਇਕਜੁੱਟ ਹੋ ਕੇ ਸ਼ਹੀਦ -ਏ-ਆਜ਼ਮ ਭਗਤ ਸਿੰਘ,ਰਾਜਗੁਰੂ  ਤੇ ਸੁਖਦੇਵ ਨੂੰ ਕੀਤਾ ਨਮਨ


ਮੋਗਾ : 23 ਮਾਰਚ ਕੈਪਟਨ ਸੁਭਾਸ਼ ਚੰਦਰ ਸ਼ਰਮਾ]
 ਸਾਬਕਾ ਸੈਨਿਕਾਂ ਦੇ ਵਿਸ਼ੇਸ਼ ਪ੍ਰਤੀਨਿਧੀ ਕੈਪਟਨ ਜਗਰਾਜ ਸਿੰਘ ਡਾਲਾ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਾਬਕਾ ਸੈਨਿਕਾਂ ਦੇ ਵੱਖ ਵੱਖ ਸੰਗਠਨਾਂ ਨੂੰ ਇਕਜੁੱਟ ਕਰਕੇ ਬਣਾਏ ਮੁੱਖ ਸੰਗਠਨ ਸਾਬਕਾ ਸੈਨਿਕ ਸੰਯੁਕਤ ਕਮੇਟੀ ਜਿਲਾ ਮੋਗਾ ਜਿੱਥੇ ਸਾਬਕਾ ਸੈਨਿਕਾਂ ਦੇ ਹਿੱਤ ਲਈ ਕੰਮ ਕਰ ਰਿਹਾ ਹੈ।ਉਥੇ ਹੀ ਧਾਰਮਿਕ,ਸਮਾਜਿਕ ਤੇ ਜਰੂਰਤਮੰਦ ਪਰਿਵਾਰਾਂ ਨੂੰ ਸਮਰੱਥਾ ਮੁਤਾਬਕ ਸਹਿਯੋਗ ਦੇ ਰਿਹਾ ਹੈ। ਸਮੇਂ ਸਮੇਂ ਤੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਵੀ ਨਮਨ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰ ਰਿਹਾ ਹੈ। ਇਸ ਕੜੀ ਤਹਿਤ ਭਾਰਤ ਮਾਤਾ ਦੇ ਵੀਰ ਸਪੂਤ ਸ਼ਹੀਦ-ਏ- ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਸਾਬਕਾ ਸੈਨਿਕਾਂ ਨੇ ਇਕਜੁੱਟ  ਹੋ ਕੇ ਸਥਾਨਕ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਬਹੁਤ ਹੀ ਸ਼ਰਧਾਪੂਰਵਕ ਮਨਾਇਆ। ਜਿਸ ਵਿੱਚ ਵੈਟਰਨ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਰਜਿ: ਇਕਾਈ ਜਿਲਾ ਮੋਗਾ ਦੇ ਪ੍ਰਧਾਨ ਕੈਪਟਨ ਬਿੱਕਰ ਸਿੰਘ, ਸੂਬੇਦਾਰ ਜਗਜੀਤ ਸਿੰਘ ਜਿਲਾ ਪ੍ਰਧਾਨ ਮੋਗਾ ਸਾਬਕਾ ਸੈਨਿਕ ਸੰਘਰਸ਼ ਕਮੇਟੀ  ਰਜਿ: ਇਕਾਈ ਮੋਗਾ ਤੇ ਕੈਪਟਨ ਜਗਰਾਜ ਸਿੰਘ ਪ੍ਰਧਾਨ ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਡਾਲਾ {ਪੰਜਾਬ} ਆਦ ਨੇ ਆਪਣੀਆਂ ਕਾਰਜਕਾਰੀ ਕਮੇਟੀਆਂ ਨਾਲ ਉਕਤ ਪ੍ਰੋਗ੍ਰਾਮ ਵਿੱਚ ਭਾਗ ਲਿਆ। ਵੱਖ ਵੱਖ ਬੁਲਾਰਿਆਂ ਨੇ ਸ਼ਹੀਦ-ਏ -ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਜੀਵਨ ਤੇ ਚਾਨਣ ਪਾਇਆ।ਉਨ੍ਹਾਂ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਦਕਾ ਹੀ ਅੱਜ ਅਸੀਂ ਅਜਾਦ ਦੇਸ਼ ਦੇ ਵਾਸੀ ਹਾਂ। ਆਉਣ ਵਾਲੀ ਪੀੜੀ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇ ਤੇ ਉਨ੍ਹਾਂ ਦੇ ਜੀਵਨ ਤੋਂ ਸਬਕ ਲਿਆ ਜਾਵੇ। ਸੂਬੇਦਾਰ ਜਗਜੀਤ ਸਿੰਘ ਤੇ ਕੈਪਟਨ ਬਿੱਕਰ ਸਿੰਘ  ਦੀ ਅਗਵਾਈ ਹੇਠ ਹਜ਼ਾਰੀਨ ਨੇ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਅਮਰ ਰਹੇ, ਸ਼ਹੀਦਾਂ ਦੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਅਤੇ ਇਨਕਲਾਬ ਜਿੰਦਾਬਾਦ ਦੇ ਨਾਹਰਿਆਂ ਨਾਲ ਅਮਰ ਸ਼ਹੀਦਾਂ ਨੂੰ ਨਮਨ ਕੀਤਾ। ਇਸ ਪ੍ਰੋਗ੍ਰਾਮ  ਨੂੰ ਸਫਲ ਬਣਾਉਣ ਲਈ ਸਾਰਾ ਪ੍ਰਬੰਧ ਵੈਟਰਨ ਵੈਲਫੇਅਰ ਆਰਗੇਨਾਈਜ਼ੇਸ਼ਨ ਰਜਿ: ਇਕਾਈ ਜਿਲਾ ਮੋਗਾ ਦੀ ਟੀਮ ਨੇ ਕੈਪਟਨ ਬਿੱਕਰ ਸਿੰਘ ਦੀ ਅਗਵਾਈ ਵਿੱਚ ਹੋਇਆ ਜੋ ਬਹੁਤ ਹੀ ਸ਼ਲਾਘਾਯੋਗ ਸੀ।

Post a Comment

0 Comments