ਪੱਕੀ ਕਣਕ ਅਤੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਸਮੇਂ ਸਿਰ ਕਸਾਉਣਾ ਜ਼ਰੂਰੀ :ਮੁੱਖ ਖੇਤੀਬਾੜੀ ਅਫ਼ਸਰ

ਪੱਕੀ ਕਣਕ ਅਤੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਸਮੇਂ ਸਿਰ ਕਸਾਉਣਾ ਜ਼ਰੂਰੀ :ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਰਤਨ ਟਾਟਾ ਟਰੱਸਟ ਦੇ ਸਹਿਯੋਗ ਨਾਲ ਪਿੰਡ ਸੁੱਖਣਵਾਲ ਵਿੱਚ  ਲਗਾਇਆ ਕਿਸਾਨ ਜਾਗਰੂਕਤਾ ਕੈਂਪ


 ਫਰੀਦਕੋਟ :31 ਮਾਰਚ ਪੰਜਾਬ ਇੰਡੀਆ ਨਿਊਜ਼   ਜ਼ਿਲ੍ਹਾ ਫਰੀਦਕੋਟ ਨੂੰ ਸਾਲ 2024-25 ਦੌਰਾਨ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਰਤਨ ਟਾਟਾ ਟ੍ਰਸਟ ਦੇ ਸਹਿਯੋਗ ਨਾਲ ਜ਼ਿਲੇ ਅੰਦਰ ਨਰਮੇ ਦੀ ਫਸਲ ਨੂੰ ਪੁਨਰਸੁਰਜੀਤ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਨਾਂ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਫਰੀਦਕੋਟ ਦੇ ਸਰਕਲ ਰੱਤੀ ਰੋੜੀ ਦੇ ਪਿੰਡ ਸੁਖਨਵਾਲ ਵਿੱਚ ਕਿਸਾਨ ਜਾਗਰੂਕਤਾ ਕੈਂਪ  ਲਗਾਇਆ ਗਿਆ। ਇਹ ਜਾਣਕਾਰੀ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਨੇ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਡਾ. ਯਾਦਵਿੰਦਰ ਸਿੰਘ, ਡਾ. ਰਣਬੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਕੁਲਦੀਪ ਸਿੰਘ,ਸ਼ਾਮ ਸਿੰਘ ਖੇਤੀਬਾੜੀ ਉੱਪ ਨਿਰੀਖਕ, ਟੇਕ ਸਿੰਘ,ਜਗਮੀਤ ਸਿੰਘ, ਜਾਗਦੀਪ ਸਿੰਘ, ਜਗਸੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ, ਬਿਜਲੀ ਦੇ ਟਰਾਂਸਫਰ ਤੋਂ ਨਿਕਲੇ ਚੰਗਿਆੜਿਆ ਕਾਰਨ,ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ, ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ।  ਖੇਤੀਬਾੜੀ ਅਫਸਰ ਨੇ ਕਿਹਾ ਕਿ ਜਿਨ੍ਹਾਂ ਖੇਤਾਂ ਦੇ ਉੱਪਰੋਂ ਬਿਜਲੀ ਦੀਆਂ ਤਾਰਨ ਢਿੱਲੀਆਂ ਹੋਣ ਤਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਤਾਰਾਂ ਕਸਵਾ ਲੈਣੀਆਂ ਚਾਹੀਦੀਆਂ l ਉਨ੍ਹਾਂ ਕਿਹਾ  ਕਿ  ਬਿਜਲੀ ਦੇ ਟਰਾਂਸਫਾਰਮਰ ਦੇ ਆਲੇ ਦੁਆਲਿਓਂ ਇੱਕ ਮਰਲੇ ਰਕਬੇ ਵਿੱਚੋਂ ਕਣਕ ਦੀ ਕਟਾਈ ਕਰਕੇ ਵੱਖਰੀ ਲੈਣੀ ਚਾਹੀਦੀ ਹੈ l ਉਨ੍ਹਾਂ ਕਿਹਾਂ ਕਿ ਕਿਸੇ ਵੀ ਅੱਗ ਲੱਗਣ ਦੀ ਦੁਰਘਟਨਾ ਤੋਂ ਬਚਨ ਲਈ ਚੁਬਚਿਆਂ ਅਤੇ ਸਪਰੇ ਪੰਪਾਂ ਦੀਆਂ ਟੈਂਕੀਆਂ ਵਿੱਚ ਪਾਣੀ ਭਰ ਕੇ ਰੱਖਣਾ ਚਾਹੀਦਾ l ਉਨ੍ਹਾਂ ਕਿਹਾਂ ਕਿ ਜ਼ੇਕਰ ਕਿਤੇ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਅੱਗ ਬੁਝਾਉ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨਾ ਚਾਹੀਦਾ l ਉਨ੍ਹਾਂ ਕਿਹਾਂ ਕਿ ਅਗਲੇ ਸਾਲ ਲਈ ਲੋੜੀਂਦਾ ਕਣਕ ਦਾ ਬੀਜ ਖੁਦ ਤਿਆਰ ਕਰਕੇ ਸਾਂਭ ਲੈਣਾ ਚਾਹੀਦਾ l

ਜਿਲ੍ਹਾ ਸਿਖਲਾਈ ਅਫ਼ਸਰ ਡਾ. ਕੁਲਵੰਤ ਸਿੰਘ ਨੇ ਕਿਹਾ ਕਿ ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥੀਆ ਗਿਆ ਹੈ, ਜਿਸ ਦੀ ਪੂਰਤੀ ਲਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਭਰਪੂਰ ਸਹਿਯੋਗ ਦੀ ਜ਼ਰੂਰਤ ਹੈ l ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਉਪਰੰਤ ਤੂੜੀ ਬਨਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ l ਖੇਤੀਬਾੜੀ ਵਿਕਾਸ ਅਫ਼ਸਰ ਡਾ. ਯਾਦਵਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਦੀ ਮਹੱਤਤਾ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮਾਲਵਾ ਖੇਤਰ ਵਿੱਚ ਝੋਨਾ -ਕਣਕ ਫਸਲੀ ਚੱਕਰ ਹੇਠੋ ਰਕਬਾ ਘਟਾਉਣ ਲਈ ਨਰਮੇ ਦੀ ਫਸਲ ਅਹਿਮ ਭੂਮਿਕਾ ਨਿਭਾ ਸਕਦੀ ਹੈ  l ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ ਕੀੜੇ-ਮਕੌੜੇ ਖਾਸਕਰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਪਿੰਡਾਂ ਵਿੱਚ ਪਈਆਂ ਛੱਟੀਆਂ ਨੂੰ ਨਸ਼ਟ ਕਰ ਦੇਣ ।

ਡਾ. ਰਣਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਕਣਕ ਦੀ ਮੌਜੂਦਾ ਸਥਿਤੀ, ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ, ਕਣਕ ਦਾ ਆਪਣਾ ਬੀਜ ਆਪ ਤਿਆਰ ਕਰਨ ਬਾਰੇ, ਮਿੱਟੀ ਦੀ ਸਿਹਤ ਵਿੱਚ ਆ ਰਹੇ ਨਿਗਾਰ  ਅਤੇ ਇਸਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋ ਇਲਾਵਾ ਕੁਲਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਮੂੰਗੀ ਅਤੇ ਮਾਂਹ ਦੀ ਫਸਲ ਬਾਰੇ  ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਖੇਤੀਬਾੜੀ ਵਿਭਾਗ ਨਾਲ ਜੁੜਨ ਦੀ ਸਲਾਹ ਦਿੱਤੀ।


Post a Comment

0 Comments