ਪਿੰਡ ਬਿੱਲੀ ਚਾਓ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਦਰ ਪੰਡੋਰੀ ਦੀ ਅਗਵਾਈ ਵਿੱਚ ਹੋਈ

ਪਿੰਡ ਬਿੱਲੀ ਚਾਓ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਦਰ ਪੰਡੋਰੀ ਦੀ ਅਗਵਾਈ ਵਿੱਚ ਹੋਈ


ਸ਼ਾਹਕੋਟ 25 ਮਾਰਚ (ਲਖਵੀਰ ਵਾਲੀਆ) :
-- ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਪਿੰਡ ਬਿੱਲੀ ਚਾਓ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਵਿੰਦਰ ਸਿੰਘ ਪਿੰਦਰ ਪੰਡੋਰੀ ਜੀ ਦੀ ਅਗਵਾਈ ਵਿੱਚ ਡੇਰਾ ਬਾਬਾ ਸ਼ਰਧਾ ਨਾਥ ਜੀ ਵਿਖੇ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਨੇ ਦੱਸਿਆ ਕਿ ਉਹ ਪਰਨਿਆਂ ਅਤੇ ਪਰਚਿਆਂ ਵਾਲੀ ਰਾਜਨੀਤੀ ਤੋਂ ਉੱਪਰ ਉੱਠ ਕੇ ਹਲਕੇ ਵਿੱਚ ਸਰਬਪੱਖੀ ਵਿਕਾਸ ਕਰਨਾ ਚਾਹੁੰਦੇ ਹਨ ਅਤੇ ਉਹਨਾਂ ਇਸ ਮੌਕੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆ ਦੋ ਸਾਲ ਦੀਆਂ ਪ੍ਰਾਪਤੀਆਂ ਦੱਸ ਕੇ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਐਸੀ ਵਿੰਗ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ, ਮਾਸਟਰ ਕੁਲਵਿੰਦਰ ਸਿੰਘ ਬਿੱਲੀ ਬੜੈਚ, ਨੰਬਰਦਾਰ ਬਿੱਲੀ ਬੜੈਚ, ਦਾਰਾ ਸਿੰਘ ਸਿੱਧੂ ਬਲਾਕ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਲਖਵੀਰ ਸਿੰਘ ਵਾਲੀਆ ਨੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਪਿੰਦਰ ਪੰਡੋਰੀ ਜੀ ਦਾ ਆਪਣੇ ਪਿੰਡ ਆਉਣ ਤੇ ਧੰਨਵਾਦ ਕੀਤਾ ਅਤੇ ਹੋਰਨਾਂ ਤੋਂ ਇਲਾਵਾ ਚੈਂਚਲ ਸਿੰਘ ਮੱਲ੍ਹੀ, ਗੁਰਦਿਆਲ ਸਿੰਘ ਮੈਂਬਰ ਪੰਚਾਇਤ, ਰਵਿੰਦਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਮੱਲ੍ਹੀ, ਕੁਲਵਿੰਦਰ ਸਿੰਘ ਮੱਲ੍ਹੀ, ਗੁਰਨਾਮ ਸਿੰਘ ਸਾਬਕਾ ਸਰਪੰਚ, ਰਾਜਿੰਦਰ ਪਾਲ, ਨਿਰਮਲ ਦਾਸ, ਲਹਿੰਬਰ ਸਿੰਘ ਸਿੱਧੂ, ਲਹਿੰਬਰ ਸਿੰਘ ਮੱਲ੍ਹੀ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਪਰਵਿੰਦਰ ਸਿੰਘ ਸਿੱਧੂ, ਚਰਨਜੀਤ ਸਿੰਘ ਵਾਲੀਆ, ਭਜਨ ਸਿੰਘ ਧਾਲੀਵਾਲ ਅਤੇ ਨਿਰਮਲ ਸਿੰਘ ਵਾਲੀਆ ਆਦਿ ਹਾਜ਼ਰ ਸਨ

Post a Comment

0 Comments