ਕੰਨਾਂ ਦੀ ਦੇਖ-ਭਾਲ ਸੰਬੰਧੀ ਵਿਸ਼ੇਸ਼ ਧਿਆਨ ਦੇਣ ਦੀ ਲੋੜ - ਡਾਕਟਰ ਰਾਜੇਸ਼ ਅੱਤਰੀ

ਕੰਨਾਂ ਦੀ ਦੇਖ-ਭਾਲ ਸੰਬੰਧੀ ਵਿਸ਼ੇਸ਼ ਧਿਆਨ ਦੇਣ ਦੀ ਲੋੜ - ਡਾਕਟਰ ਰਾਜੇਸ਼ ਅੱਤਰੀ


ਮੋਗਾ : 05 ਮਾਰਚ  ਕੈਪਟਨ ਸੁਭਾਸ਼ ਚੰਦਰ ਸ਼ਰਮਾ 
:= ਸਿਹਤ ਵਿਭਾਗ ਮੋਗਾ ਵੱਲੋਂ “ਵਿਸ਼ਵ ਸੁਣਨ ਸ਼ਕਤੀ ਦਿਵਸ” ਮਨਾਉਣ ਹਿੱਤ ਜਿਲੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ  ਅਤੇ ਵੱਖ ਵੱਖ ਬਲਾਕ ਪੱਧਰ ਤੇ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ ਲਗਏ ਜਾ ਰਹੇ ਹਨ।ਸਿਵਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਨੇ ਦੱਸਿਆ ਕਿ ਸਿਹਤ ਵਿੱਭਾਗ ਸਮੇਂ ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿਹਤ ਦਿਨ ਮਨਾਉਂਦਾ ਰਹਿੰਦਾ ਹੈ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਹੋਣ।  ਕੰਨਾਂ ਤੋਂ ਘੱਟ ਸੁਣਨਾ ਵੀ ਇਕ ਆਮ ਬਿਮਾਰੀ ਹੈ ਤੇ ਜੇਕਰ ਇਸਦੀ ਸਮੇਂ ਸਿਰ ਪਹਿਚਾਣ ਹੋ ਜਾਵੇ ਤਾਂ ਇਸਦਾ ਇਲਾਜ ਸੰਭਵ ਹੈ ।ਜਿਲਾ ਟੀਕਾਕਰਨ ਅਫ਼ਸਰ ਮੋਗਾ ਅਤੇ ਨੱਕ ਕੰਨ ਗਲੇ  ਦੇ ਮਾਹਿਰ ਡਾਕਟਰ ਅਸ਼ੋਕ ਸਿੰਗਲਾ ਨੇ ਕਿਹਾ ਕਿ ਹਰ ਇਕ ਨੂੰ ਆਪਣੇ ਕੰਨਾਂ ਦੀ ਦੇਖ-ਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਵੱਧਦੀ ਉਮਰ ਵਿੱਚ ਵੀ ਤੁਹਾਡੇ ਕੰਨ ਸਹੀ ਸਲਾਮਤ ਕੰਮ ਕਰਨ  ਸਿਹਤ ਅਫ਼ਸਰ ਡਾਕਟਰ ਸਤਿੰਦਰ ਕੌਰ ਨੇ  ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ “ਵਿਸ਼ਵ ਸੁਣਨ ਸ਼ਕਤੀ  ਦਿਵਸ “ ਮੌਕੇ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ ।ਸਾਨੂੰ ਗੂੰਗੇ ਅਤੇ ਬੋਲੇ ਵਿਆਕਤੀਆਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ।

Post a Comment

0 Comments