ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਹੋਈ ਮੀਟਿੰਗ

ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਹੋਈ ਮੀਟਿੰਗ 


ਸ਼ਾਹਕੋਟ 19 ਮਾਰਚ (ਲਖਵੀਰ ਵਾਲੀਆ)
:--  ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਮੀਟਿੰਗ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਕਸਬਾ ਲੋਹੀਆਂ ਖਾਸ ਦੇ ਸ਼ਹਿਰੀ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸਰਦਾਰ ਪ੍ਰਕਾਸ਼ ਸਿੰਘ ਜੱਬੋਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੱਬੋਵਾਲ ਨੇ ਕਿਹਾ ਕਿ ਸਾਨੂੰ ਡਾਕਟਰ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਮਿਸ਼ਨ ਨੂੰ ਘਰ-ਘਰ ਪਹੁਚਾਉਣ ਲਈ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਇਸ ਮੌਕੇ ਪਾਰਟੀ ਪ੍ਰਧਾਨ ਨੇ ਪਾਰਟੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਕੇ ਜੋਗਿੰਦਰ ਸਿੰਘ ਗਿੱਲ ਨੂੰ ਵਿਧਾਨ ਸਭਾ ਹਲਕਾ ਸ਼ਾਹਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਤੋਂ ਬਾਅਦ ਜੋਗਿੰਦਰ ਸਿੰਘ ਗਿੱਲ ਨੇ ਪਾਰਟੀ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਮੈਂ ਪਾਰਟੀ ਵਿਚ ਪਾਰਟੀ ਮਿਸ਼ਨ ਘਰ ਘਰ ਪਹੁੰਚਾਵਾਂਗਾ ਅਤੇ ਪਾਰਟੀ ਦਾ ਕੰਮ ਤਨ ਮਨ ਅਤੇ ਧਨ ਨਾਲ ਕਰਾਂਗਾ ਇਸ ਮੌਕੇ ਰਾਜ ਕੁਮਾਰ ਅਰੋੜਾ ਤੋਂ ਇਲਾਵਾ ਬਲਜਿੰਦਰ ਸਿੰਘ ਥਿੰਦ ਯੂਥ ਵਿੰਗ ਪ੍ਰਧਾਨ ਪੰਜਾਬ ਸਤਨਾਮ ਸਿੰਘ ਮਲਸੀਆਂ ਸਕੱਤਰ ਪੰਜਾਬ ਬਲਦੇਵ ਸਿੰਘ ਮਨਿਆਲਾ ਜਨਰਲ ਸਕੱਤਰ ਪੰਜਾਬ ਬਲਜਿੰਦਰ ਸਿੰਘ ਸੁਲਤਾਨਪੁਰੀ ਡਾ ਅਨੀਤਾ ਅਰੋੜਾ ਊਸ਼ਾ ਰਾਣੀ ਸੁਖਪਾਲ ਸਿੰਘ ਗੋਤਮ ਗਿੱਲ ਤਰਸੇਮ ਸਿੰਘ ਸਿੱਧੂ ਪੁਰ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ

Post a Comment

0 Comments