ਹੜਤਾਲੀ ਅਧਿਆਪਕਾਂ ਦੀ ਤਨਖਾਹ ਕੱਟਣ ਦੇ ਵਿਰੋਧ ਵਿੱਚ ਡੀ ਟੀ ਐਫ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ

ਹੜਤਾਲੀ ਅਧਿਆਪਕਾਂ ਦੀ ਤਨਖਾਹ ਕੱਟਣ ਦੇ ਵਿਰੋਧ ਵਿੱਚ ਡੀ ਟੀ ਐਫ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ                                                                    


ਮੋਗਾ :  ਕੈਪਟਨ ਸੁਭਾਸ਼ ਚੰਦਰ ਸ਼ਰਮਾ 
:= 16 ਫਰਵਰੀ ਦੀ ਕਿਸਾਨ, ਮੁਲਾਜਮ, ਟਰੇਡ ਯੂਨੀਅਨਾਂ ਵੱਲੋਂ ਕੀਤੀ ਭਾਰਤ ਪੱਧਰੀ ਹੜਤਾਲ ਵਿੱਚ ਸ਼ਾਮਿਲ ਅਧਿਆਪਕਾਂ ਦੀ ਕੁਝ ਜ਼ਿਲ੍ਹਿਆਂ ਵਿੱਚ  ਸਕੂਲ ਮੁਖੀਆਂ ਵੱਲੋਂ ਤਨਖ਼ਾਹ ਕੱਟਣ ਦੇ ਵਿਰੋਧ ਵਿੱਚ ਜ਼ਿਲ੍ਹਾ ਕਮੇਟੀ ਡੀ ਟੀ ਐਫ ਮੋਗਾ ਵੱਲੋਂ ਦੋਵੇਂ ਜ਼ਿਲ੍ਹਾ ਸਿੱਖਿਆ ਅਧਿਕਾਰੀਆ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ )  ਬਲਦੇਵ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ( ਐਲੀਮੈਂਟਰੀ )ਨਿਸ਼ਾਨ ਸਿੰਘ ਨੂੰ  ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਅਗਵਾਈ ਵਿੱਚ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਸਕੱਤਰ ਜਗਵੀਰਨ ਕੌਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਘੋਲੀਆਂ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਝੋਰੜਾ ਨੇ ਦੱਸਿਆਂ ਕਿ  ਕੁਝ ਜ਼ਿਲ੍ਹਿਆਂ ਵਿੱਚ ਸਕੂਲ ਮੁੱਖੀਆਂ ਵੱਲੋਂ 16 ਫਰਵਰੀ  ਨੂੰ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਦੇ ਦਿੱਤੇ ਸੱਦੇ ਤੇ ਹੜਤਾਲ ਵਿੱਚ ਸ਼ਾਮਿਲ ਅਧਿਆਪਕਾਂ ਦੀ ਇੱਕ ਦਿਨ ਦੀ ਤਨਖਾਹ ਕੱਟ  ਲਈ ਗਈ ਜਿਸਦੇ  ਵਿਰੋਧ ਵਿੱਚ ਅੱਜ ਸਿੱਖਿਆ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ  ਗਿਆ | ਆਗੂਆਂ ਨੇ ਕਿਹਾ ਕਿ ਸਕੂਲ ਮੁੱਖੀਆਂ  ਦੇ ਇਸ ਹੈਕੜ ਭਰੇ ਰਵਈਏ ਵਿਰੁੱਧ ਜਥੇਬੰਦਕ ਐਕਸ਼ਨ ਕੀਤਾ ਕੀਤਾ ਜਾਵੇਗਾ | ਜ਼ਿਲ੍ਹਾ ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਜਥੇਬੰਦਕ ਸਕੱਤਰ ਅਮਨਦੀਪ ਮਾਛੀਕੇ ਅਤੇ ਵਿੱਤ ਸਕੱਤਰ ਨੇ ਕਿਹਾ ਕਿ  ਹੋਰ  ਕਿਸੇ ਮਹਿਕਮੇ ਦੇ ਹੜਤਾਲੀ ਮੁਲਾਜ਼ਮਾਂ ਦੀ ਉਹਨਾਂ ਦੇ  ਵਿਭਾਗਾਂ ਵੱਲੋਂ ਤਨਖਾਹ ਨਹੀਂ ਕੱਟੀ ਗਈ ਪਰ ਕੁਝ ਸਕੂਲ ਮੁੱਖੀਆਂ ਵੱਲੋਂ ਬਿਨ੍ਹਾਂ ਕਿਸੇ ਉੱਚ ਅਧਿਕਾਰੀ ਦੀ ਸਹਿਮਤੀ ਲਏ ਅਧਿਆਪਕਾਂ ਦੀ ਤਨਖਾਹ ਕੱਟ ਦਿੱਤੀ ਗਈ ਹੈ | ਆਗੂਆਂ ਨੇ ਸਰਕਾਰ ਤੋਂ  ਮੰਗ ਕੀਤੀ ਕਿ ਜਿਨ੍ਹਾਂ ਅਧਿਆਪਕਾਂ ਦੀ ਤਨਖਾਹ ਕੱਟੀ ਗਈ ਹੈ ਉਹਨਾਂ ਦੀ ਇੱਕ ਦਿਨ ਦੀ ਤਨਖਾਹ ਜਾਰੀ ਕੀਤੀ ਜਾਵੇ ਨਹੀਂ ਤਾਂ ਜਥੇਬੰਦੀ ਵੱਲੋਂ ਸਾਰੀਆਂ ਜਥੇਬੰਦੀਆਂ  ਨੂੰ ਨਾਲ ਲੈ ਕੇ ਸਰਕਾਰ ਅਤੇ ਉਹਨਾਂ ਸਕੂਲ ਮੁੱਖੀਆਂ ਵਿਰੁੱਧ ਸੰਘਰਸ਼ ਕੀਤਾ ਜਾਵੇਗਾ | ਇਸ ਸਮੇਂ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਅਮਰਦੀਪ ਬੁੱਟਰ, ਜਗਜੀਤ ਰਣੀਆਂ, ਨਰਿੰਦਰ ਸਿੰਘ, ਦੀਪਕ ਮਿੱਤਲ,ਮਧੂ ਬਾਲਾ, ਨਵਦੀਪ ਸਿੰਘ ਧੂੜਕੋਟ ਜਗਦੇਵ ਮਹਿਣਾ, ਰਮਨ ਸ਼ਾਰਦਾ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਅਤੇ ਅਧਿਆਪਕ ਹਾਜ਼ਰ ਸਨ |

Post a Comment

0 Comments