ਬਰਨਾਲਾ ਵਿਖੇ ਬਣਿਆ ਕ੍ਰਿਟੀਕਲ ਕੇਅਰ ਸੈਂਟਰ ਐਮ.ਪੀ. ਸੰਗਰੂਰ ਦੀ ਮਿਹਨਤ ਦਾ ਨਤੀਜਾ: ਆਗੂ

- ਐਮ.ਪੀ. ਸੰਗਰੂਰ ਨੂੰ ਉਦਘਾਟਨ ਕਰਨ ਤੋਂ ਰੋਕਣ ਲਈ ਕੀਤੀ ਪੰਜਾਬ ਸਰਕਾਰ ਦੀ ਨਿਖੇਧੀ


ਬਰਨਾਲਾ, 12 ਮਾਰਚ ( ਕਰਨਪ੍ਰੀਤ ਕਰਨ ):
ਬਰਨਾਲਾ ਵਿਖੇ ਕੇਂਦਰ ਸਰਕਾਰ ਵੱਲੋਂ ਐਮ.ਪੀ. ਸਿਮਰਨਜੀਤ ਸਿੰਘ ਮਾਨ ਦੀ ਸਿਫਾਰਿਸ਼ ਸਦਕਾ ਸਿਵਲ ਹਸਪਤਾਲ ਬਰਨਾਲਾ ਵਿਖੇ 54.89 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਕ੍ਰਿਟੀਕਲ ਕੇਅਰ ਸੈਂਟਰ ਦਾ ਉਦਘਾਟਨ ਕਰਨ ਤੋਂ ਐਮ.ਪੀ. ਸਿਮਰਨਜੀਤ ਸਿੰਘ ਮਾਨ ਨੂੰ ਰੋਕਣ ਦੇ ਰੋਸ ਵਜੋਂ ਪਾਰਟੀ ਆਗੂਆਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ |

ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪਾਰਟੀ ਆਗੂਆਂ ਨੇ ਦੱਸਿਆ ਕਿ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਕਰੋੜਾ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਇਆ ਕ੍ਰਿਟੀਕਲ ਕੇਅਰ ਸੈਂਟਰ ਐਮ.ਪੀ. ਸਿਮਰਨਜੀਤ ਸਿੰਘ ਮਾਨ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਕੇਂਦਰ ਸਰਕਾਰ ਕੋਲ ਇਹ ਪ੍ਰੋਜੈਕਟ ਦੀ ਸਿਫਾਰਿਸ਼ ਕੀਤੀ ਸੀ | ਹੁਣ ਜਦੋਂ ਇਹ ਕੇਅਰ ਸੈਂਟਰ ਬਣ ਕੇ ਤਿਆਰ ਹੋ ਗਿਆ ਹੈ ਤਾਂ ਪੰਜਾਬ ਸਰਕਾਰ ਇਸਦਾ ਸਿਹਰਾ ਖੁਦ ਲੈਣ ਦੀ ਫਿਰਾਕ ਵਿੱਚ ਹੈ, ਜਿਸ ਕਰਕੇ ਅੱਜ ਪੰਜਾਬ ਸਰਕਾਰ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਐਮ.ਪੀ. ਸੰਗਰੂਰ ਨੂੰ ਕੇਅਰ ਸੈਂਟਰ ਦਾ ਉਦਘਾਟਨ ਕਰਨ ਤੋਂ ਰੋਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਦਿਖਾਵਾਕਰਨ ਅਤੇ ਝੂਠੀ ਵਾਹਵਾਹੀ ਖੱਟਣ ਵਾਲੀਆਂ ਨੀਤੀਆਂ ਤੋਂ ਸੂਬੇ ਦੇ ਲੋਕ ਜਾਣੂ ਹੋ ਚੁੱਕੇ ਹਨ | ਹਰ ਵਰਗ ਦੇ ਲੋਕ ਪੰਜਾਬ ਸਰਕਾਰ ਦੀ ਕਾਰਗੁਜਾਰੀ ਤੋਂ ਦੁਖੀ ਹਨ, ਜਿਸਦਾ ਖਾਮਿਆਜਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਕਰਾਰੀ ਹਾਰ ਦੇ ਨਾਲ ਭੁਗਤਣਾ ਪਵੇਗਾ |

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ, ਬੀਬੀ ਮਿੰਦਰ ਕੌਰ, ਡਾ. ਜਗਰੂਪ ਸਿੰਘ, ਪਿ੍ੰਸੀਪਲ ਬਲਦੇਵ ਸਿੰਘ, ਉਕਾਂਰ ਸਿੰਘ ਬਰਾੜ, ਸੁਖਪਾਲ ਸਿੰਘ ਛੰਨਾ, ਸਰਪੰਚ ਸੁਖਵਿੰਦਰ ਸਿੰਘ, ਗੁਰਤੇਜ ਸਿੰਘ ਅਸਪਾਲ, ਗੁਰਮੇਲ ਸਿੰਘ, ਦਲਜੀਤ ਸਿੰਘ ਬੱਬੂ, ਜੱਸਾ ਸਿੰਘ ਮਾਣਕੀ, ਭਗਤ ਮੋਹਨ ਕਮੇਟੀ ਦੇ ਪ੍ਰਧਾਨ ਭਾਰਤ ਮੋਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜਰ ਸਨ |

Post a Comment

0 Comments