ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੁਲਿਸ ਵੱਲੋਂ ਬੁਢਲਾਡਾ ਸ਼ਹਿਰ ਅੰਦਰ ਕੱਢਿਆ ਗਿਆ ਫਲੈਗ ਮਾਰਚ।

 ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੁਲਿਸ ਵੱਲੋਂ ਬੁਢਲਾਡਾ ਸ਼ਹਿਰ ਅੰਦਰ ਕੱਢਿਆ ਗਿਆ ਫਲੈਗ ਮਾਰਚ।


ਬੁੱਢਲਾਡਾ ਦਵਿੰਦਰ ਸਿੰਘ ਕੋਹਲੀ 
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਨਸਾ ਜਿਲ੍ਹੇ ਦੇ ਐੱਸ ਐੱਸ ਪੀ ਡਾ.ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ।             ਡੀ ਐਸ ਪੀ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਪੁਲਿਸ ਵੱਲੋਂ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਤੇ ਵੱਡੀ ਤਦਾਦ ਵਿੱਚ ਪੁਲਿਸ ਫੋਰਸ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿੱਚ ਹੂਟਰਾਂ ਰਾਹੀਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆ ਨੂੰ ਤਾੜਨਾ ਕਰਨ ਦਾ ਹੌਕਾ ਦੇ ਰਹੀ ਹੈ ਕਿ ਪੁਲਿਸ ਚੱਪੇ ਚੱਪੇ ਤੇ ਤਾਇਨਾਤ ਹੈ। ਇਸ ਮੌਕੇ ਤੇ ਉਨ੍ਹਾਂ ਲੋਕ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਲਈ ਵੋਟਰਾਂ ਅਤੇ ਸ਼ਹਿਰੀ ਪੁਲਿਸ ਨੂੰ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀ ਵਸਤੂਆਂ ਦੀ ਤੁਰੰਤ ਪੁਲਿਸ ਨੂੰ ਇਤਲਾਹ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ। ਫਲੈਗ ਮਾਰਚ ਦੌਰਾਨ ਵੱਡੀ ਗਿਣਤੀ ਚ ਪੈਰ੍ਹਾ ਮਿਲਟਰੀ ਫੋਰਸਸ ਅਤੇ ਸੀ.ਆਰ.ਪੀ.ਐਫ. ਦੀ ਪੁਲਿਸ ਟੁਕੜੀ ਮੌਜੂਦ ਸੀ। ਇਸ ਮੌਕੇ ਤੇ ਇੰਸਪੈਕਟਰ ਜਸਕਰਨ ਸਿੰਘ, ਐਸ ਐਚ ਓ ਭੁਪਿੰਦਰਜੀਤ ਸਿੰਘ, ਆਦਿ ਹਾਜ਼ਰ ਸਨ।

Post a Comment

0 Comments