ਬੀਵੀਐਮ ਇੰਟਰਨੈਸ਼ਨਲ ਸਕੂਲ ਵਿੱਚ ਡਾ: ਲਾਲ ਪੈਥ ਲੈਬ ਵੱਲੋਂ ਇੱਕ ਮੈਡੀਕਲ ਕੈਂਪ ਲਗਾਇਆ ਗਿਆ।

ਬੀਵੀਐਮ ਇੰਟਰਨੈਸ਼ਨਲ ਸਕੂਲ ਵਿੱਚ ਡਾ: ਲਾਲ ਪੈਥ ਲੈਬ ਵੱਲੋਂ ਇੱਕ ਮੈਡੀਕਲ ਕੈਂਪ ਲਗਾਇਆ ਗਿਆ।

ਸਿਹਤ ਪ੍ਰਤੀ ਜਾਗਰੂਕਤਾ ਨੂੰ ਲੈਕੇ ਬੱਚਿਆਂ, ਅਧਿਆਪਕਾਂ ਲਈ ਮੈਡੀਕਲ ਕੈਂਪ -ਚੇਅਰਮੈਨ ਸ਼੍ਰੀ ਪ੍ਰਮੋਦ ਅਰੋੜਾ 


ਬਰਨਾਲਾ,18,ਮਾਰਚ(ਕਰਨਪ੍ਰੀਤ ਕਰਨ)-
"ਬੀ ਵੀ ਐਮ ਇੰਟਰਨੈਸ਼ਨਲ ਸਕੂਲ ਵਿੱਚ ਡਾ: ਲਾਲ ਪੈਥ ਲੈਬ ਵੱਲੋਂ ਅਧਿਆਪਕਾਂ ਲਈ ਮੈਡੀਕਲ ਕੈਂਪ" "ਸਿਹਤ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ, ਸਿਹਤ ਸਭ ਤੋਂ ਵੱਧ ਹੈ" ਸਥਾਨਕ ਬੀਵੀਐਮ ਇੰਟਰਨੈਸ਼ਨਲ ਸਕੂਲ ਵਿੱਚ ਡਾ: ਲਾਲ ਪੈਥ ਲੈਬ ਵੱਲੋਂ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਦੇ ਮੁਫਤ ਟੈਸਟ ਕੀਤੇ ਗਏ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਸਲਾਹ ਦਿੱਤੀ ਗਈ। ਡਾਕਟਰਾਂ ਨੇ ਅਧਿਆਪਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਬਾਰੇ ਜਾਗਰੂਕ ਕੀਤਾ।ਇਸ ਕੈਂਪ ਦਾ ਉਦੇਸ਼ ਅਧਿਆਪਕਾਂ ਦੀ ਸਿਹਤ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਨੂੰ ਸਿਹਤ ਸਬੰਧੀ ਜਾਣਕਾਰੀ ਦੇਣਾ ਸੀ। ਸਕੂਲ ਦੇ ਚੇਅਰਮੈਨ ਸ਼੍ਰੀ ਪ੍ਰਮੋਦ ਅਰੋੜਾ ਜੀ ਨੇ ਡਾ: ਲਾਲ ਪਾਠ ਲੈਬ ਵੱਲੋਂ ਪਹੁੰਚੀ ਸਮੂਹ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ ਇਸ ਲਈ ਸਮੂਹ ਅਧਿਆਪਕਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ।ਸਕੂਲ ਡਾਇਰੈਕਟਰ ਸ਼੍ਰੀਮਤੀ ਗੀਤਾ ਅਰੋੜਾ ਸ਼੍ਰੀ ਨਿਖਿਲ ਅਰੋੜਾ ਜੀ। ਉਨ੍ਹਾਂ ਕਿਹਾ ਕਿ ਸਿਹਤ ਸਾਡੇ ਜੀਵਨ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਹੈ।ਇਹ ਸਾਡੀ ਸਰੀਰਕ ਸਥਿਤੀ ਹੈ।ਸਰੀਰਕ, ਮਾਨਸਿਕ ਅਤੇ ਸਮਾਜਿਕ ਕਾਰਕਾਂ ਦਾ ਸੰਤੁਲਨ ਹੈ ਜੋ ਸਾਡੇ ਜੀਵਨ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ। ਸਿਹਤ ਦਾ ਮਤਲਬ ਸਿਰਫ਼ ਬਿਮਾਰ ਨਾ ਹੋਣਾ ਹੀ ਨਹੀਂ ਹੈ, ਸਗੋਂ ਇਹ ਵੱਖ-ਵੱਖ ਪਹਿਲੂਆਂ ਦਾ ਸੁਮੇਲ ਹੈ ਜੋ ਸਾਡੀ ਜ਼ਿੰਦਗੀ ਨੂੰ ਖੁਸ਼ਹਾਲ ਅਤੇ ਸਫਲ ਬਣਾਉਂਦੇ ਹਨ। ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਅਰਾਧਨਾ ਵਰਮਾਜੀ ਨੇ ਕਿਹਾ ਕਿ ਅਧਿਆਪਕ ਦੇਸ਼ ਦਾ ਨਿਰਮਾਤਾ ਹੁੰਦਾ ਹੈ ਅਤੇ ਉਸ ਦਾ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ |ਉਨ੍ਹਾਂ ਇਹ ਵੀ ਕਿਹਾ ਕਿ ਅਧਿਆਪਕਾਂ ਅਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਵਿਚ ਸਮੇਂ-ਸਮੇਂ 'ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ |

Post a Comment

0 Comments